ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਚ ਨਸ਼ਿਆਂ ਖਿਲਾਫ ਸੈਮੀਨਾਰ

ਮੋਗਾ 18 ਜੁਲਾਈ  (ਜਸ਼ਨ): ਅੱਜ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵੱਲੋਂ ਸਮਾਜਿਕ ਜਾਗਰੂਕਤਾ ਲਈ ਤਹਿਤ ਵਿਦਿਆਰਥੀਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਵੀਂ ਪੀੜੀ ਨੂੰ ਇਸ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ। ਇਹ ਸੈਮੀਨਾਰ ਡਾ. ਦਲੀਪ ਕੁਮਾਰ ਦੀ ਅਗਵਾਈ ਹੇਠ ਨੇਪਰੇ ਚਾੜਿਆ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਪ੍ਰੋ; ਮੀਨਾਕਸ਼ੀ ਵੱਲੋਂ ਨਿਭਾਈ ਗਈ। ਕਾਲਜ ਕਮੇਟੀ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ, ਪ੍ਰਮੋਦ ਗੋਇਲ , ਡਾਇਰੈਕਟਰ ਹਰਦੀਪ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਇਸ ਕਾਰਜ ਦੀ ਸ਼ਲਾਘਾ ਕੀਤੀ  ਅਤੇ ਭਵਿੱਖ ਵਿਚ ਅਜਿਹੇ ਸਮਾਜਿਕ ਹਿੱਤ ਦੀ ਹੋਰ ਪੋ੍ਰਗਰਾਮ ਉਲੀਕਣ ਲਈ ਵੀ ਕਿਹਾ ਗਿਆ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ