‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ,ਗੁਰੂ ਤੇਗ ਬਹਾਦਰਗੜ ਵਿਖੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ-ਪਿ੍ਰੰਸੀਪਲ ਸੁਰੇਸ਼ ਕੁਮਾਰ

ਮੋਗਾ 19 ਜੁਲਾਈ:(ਜਸ਼ਨ):‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਹਿਨੁਮਾਈ ਹੇਠ ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸਵੱਛਤਾ ਲਈ ਕੋਈ ਵੀ ਵਿਅਕਤੀ ‘ਆਈ ਹਰਿਆਲੀ’ ਐਪ ਡਾਊਨਲੋਡ ਕਰਕੇ ਸਰਕਾਰੀ ਨਰਸਰੀਆਂ ਤੋਂ ਬੂਟੇ ਪ੍ਰਾਪਤ ਕਰ ਸਕਦਾ ਹੈ। ਇਹ ਜਾਣਕਾਰੀ ਵਣ ਮੰਡਲ ਅਫ਼ਸਰ ਦਲਜੀਤ ਸਿੰਘ ਨੇ ਵਣ ਮੰਡਲ ਵਿਸਥਾਰ ਬਠਿੰਡਾ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਹਰਿਆਲੀ ਤਹਿਤ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਵਿਖੇ ਵਣ ਮਹਾਂਉਤਸਵ ਮੌਕੇ ਦਿੱਤੀ। ਉਨਾਂ ਕਿਹਾ ਕਿ ਸਰਕਾਰ ਨੇ ‘ਆਈ ਹਰਿਆਲੀ‘ ਐਪ ਦੀ ਸ਼ੁਰੂਆਤ ਕਰਕੇ ਮਾਰੂਥਲ ਬਣਦੇ ਜਾ ਰਹੇ ਸੂਬੇ ਨੂੰ ਬਚਾਉਣ ਦਾ ਪਰਉਪਕਾਰ ਵਾਲਾ ਅਹਿਮ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਗਾ ਕੇ ਹਰਿਆ-ਭਰਿਆ ਵਾਤਾਵਰਣ ਸਿਰਜਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਵਾਤਾਵਰਣ ‘ਚ ਆਕਸੀਜਨ ਦੀ ਮਾਤਰਾ ਵਧੇਗੀ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਇਸ ਮੌਕੇ ਕਾਲਜ ਦੀ ਹਦੂਦ ਅੰਦਰ ਵੱਖ-ਵੱਖ ਤਰਾਂ ਦੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਲਗਭੱਗ 150 ਬੂਟੇ ਲਗਾਏ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੂਟੇ ਲਗਾਏ ਜਾਣਗੇ। ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਰੁੱਖ ਲਗਾਉਣ ਦੇ ਨਾਲ-ਨਾਲ ਇਨਾਂ ਦੀ ਦੇਖਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਸਰਬਜੀਤ ਸ਼ਰਮਾ ਬਲਾਕ ਵਣ ਅਫ਼ਸਰ ਫ਼ਿਰੋਜਪੁਰ, ਗੁਰਜੰਗ ਸਿੰਘ ਬਲਾਕ ਵਣ ਅਫ਼ਸਰ ਬਠਿੰਡਾ, ਚਰਨਜੀਤ ਸਿੰਘ ਵਣ ਗਾਰਡ ਇੰਚਾਰਜ ਮੋਗਾ, ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ, ਸਟਾਫ਼ ਮੈਂਬਰ ਧਰਮ ਸਿੰਘ, ਪਵਨ ਕੁਮਾਰ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਮਨਵਿੰਦਰ ਸਿੰਘ, ਨਵਜੀਤ ਕੌਰ, ਰਾਜੇਸ਼ ਅਗਰਵਾਲ, ਬਿਮਲ ਪ੍ਰਕਾਸ਼, ਹਰਪਾਲ ਕੌਰ, ਗੁਰਮੇਲ ਸਿੰਘ, ਪਰਮਜੀਤ ਸਿੰਘ, ਸਿਕੰਦਰ ਸਿੰਘ, ਰਣਜੀਤ ਸਿੰਘ, ਚੰਦ ਸਿੰਘ, ਮਹਿੰਦਰ ੰਿਸੰਘ ਬੀਹਲਾ ਅਤੇ ਮਨਮੋਹਣ ਕਿ੍ਰਸ਼ਨ ਆਦਿ ਹਾਜ਼ਰ ਸਨ।