ਮਾਉਟ ਲਿਟਰਾ ਜੀ ਸਕੂਲ ਵਿਚ ਬਾਲ ਗੰਗਾਧਰ ਤਿਲਕ ਤੇ ਚੰਦਰਸ਼ੇਖਰ ਆਜ਼ਾਦ ਦੀ ਜੈਅੰਤੀ ਮਨਾਈ

ਮੋਗਾ, 23 ਜੁਲਾਈ (ਜਸ਼ਨ): -ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਵੰਤਰਤਾ ਸੈਨਾਨੀ ਬਾਲ ਗੰਗਾਧਰ ਅਤੇ ਚੰਦਰਸ਼ੇਖਰ ਆਜ਼ਾਦ ਦੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਹਮੇਸ਼ਾ ਭਾਰਤ ਦੇ ਸਵਤੰਤਰਤਾਂ ਸੈਨਾਨੀਆਂ, ਆਗੂਆਂ, ਸ਼ਹੀਦਾਂ ਦੇ ਦਿਵਸ ਮਨਾਉਦੀ ਹੈ ਅਤੇ ਵਿਦਿਆਰਥੀਆਂ ਨੂੰ ਦੇਸ਼ ਲਈ ਆਜ਼ਾਦੀ ਦੇਣ ਵਾਲੇ ਸ਼ਹੀਦਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਉਹਨਾਂ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਸ਼ਹੀਦਾਂ ਦੀ ਜੈਅੰਤੀ ਨੂੰ ਹਰ ਸਾਲ ਸਕੂਲ ਵਿਚ ਮਨਾਇਆ ਜਾਵੇਗਾ। ਉਹਨਾਂ ਸਕੂਲੀ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਵਿਖਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ