ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆ ਨੇ ਇੰਡੋਰ ਖੇਡਾਂ ਵਿਚ ਵਿਖਾਏ ਆਪਣੇ ਪ੍ਰਤਿਭਾ ਦੇ ਜੌਹਰ

ਮੋਗਾ, 23 ਜੁਲਾਈ  (ਜਸ਼ਨ): -ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਛੋਟੇ ਬੱਚਿਆ ਦੀ ਇੰਡੋਰ ਖੇਡਾਂ ਕਰਵਾਈ ਗਈ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਹੈ। ਇਸ ਮੰਤਵ ਨੂੰ ਲੈ ਕੇ ਬੱਚਿਆ ਦੇ ਵਿਚ ਵੱਖ-ਵੱਖ ਪ੍ਰਕਾਰ ਦੀਆਂ ਇੰਡੋਰ ਖੇਡਾਂ ਕੈਰਮ ਬੋਰਡ, ਖੇਡ ਕੁੱਦ, ਲੁਡੋ ਆਦਿ ਕਰਵਾਈ ਗਈ, ਜਿਸ ਵਿਚ ਬੱਚਿਆ ਨੇ ਸ਼ਿਰਕਤ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਵੱਖਰਾ ਅੰਗ ਹੈ, ਜਿਸਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ