ਫਲਾਂ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ

ਮੋਗਾ, 25 ਜੁਲਾਈ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਗਾਵਾ ਦਿਵਸ ਮਨਾਇਆ ਗਿਆ। ਇਸ ਦੌਰਾਨ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੂੰ ਗ੍ਰੀਨ ਰੰਗ ਦੀ ਵੇਸ਼ਭੂਸ਼ਾ ਵਿਚ ਤਿਆਰ ਕੀਤਾ ਗਿਆ, ਜੋ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਕੁੱਝ ਵਿਦਿਆਰਥੀਆਂ ਨੇ ਅਮਰੂਦ ਦੇ ਫਲ ਦੇ ਰੂਪ ਵਿਚ ਤਿਆਰ ਕੀਤਾ ਗਿਆ। ਜਦ ਕਿ ਹੋਰਨਾਂ ਨੂੰ ਸਮਾਨ ਦੇ ਤੌਰ ਤੇ ਅਮਰੂਦਾਂ ਨੂੰ ਕੱਟ ਦਿੱਤਾ। ਨਰਸਰੀ ਕਲਾਸ ਦੇ ਵਿਦਿਆਰਥੀਆਂ ਨੂੰ ਫਲਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਇਹ ਦਿਵਸ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸ਼ਰੀਰਿਕ ਵਿਕਾਸ ਲਈ ਜੀਵਨ ਵਿਚ ਫਲਾਂ ਦੀ ਜੀਵਨ ਵਿਚ ਕੀ ਮਹੱਤਾ ਹੈ, ਸਬੰਧੀ ਸਮਝਾਇਆ ਗਿਆ। ਉਹਨਾਂ ਬੱਚਿਆ ਨੂੰ ਕਿਹਾ ਕਿ ਫਲ ਖਾਣ ਲਈ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।