98 ਪੇਟੀਆ ਦੇਸੀ ਸ਼ਰਾਬ ਸਣੇ ਇਕ ਗਿਰਫ਼ਤਾਰ ਅਤੇ ਦੋ ਹੋਏ ਫਰਾਰ, ਪੁਲਿਸ ਨੇ ਕੀਤਾ ਮਾਮਲਾ ਦਰਜ

ਫਿਰੋਜ਼ਪੁਰ 25 ਜੁਲਾਈ (PANKAJ KUMAR) : ਫਿਰੋਜ਼ਪੁਰ ਦੇ ਕਸਬਾ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਜ਼ਿਲਾ ਪ੍ਰਮੁੱਖ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਤ੍ਰਿਕੋਣੀ ਈਸਾ ਪੰਜ ਗਰਾਈ ਏਰੀਆ ’ਚ ਛਾਪਾਮਾਰੀ ਕਰ ਕੇ ਇਕ ਵਿਅਕਤੀ ਨੂੰ 98 ਪੇਟੀਆਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਮਾਲਟਾ ਰਸੀਲਾ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਸਦੇ 2 ਹੋਰ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਨੂੰ ਫੜਨ ਲਈ ਪੁਲਿਸ ਵਲੋਂ ਥਾਂ ਥਾਂ ਦੇ ਉਤੇ ਤਲਾਸ਼ੀ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਫੜੇ ਗਏ ਵਿਯਕਤੀ ਸਣੇ ਨਾਮਜ਼ਦ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  ਥਾਣਾ ਗੁਰੂਹਰਸਹਾਏ ਵਿਚ ਤੈਨਾਤ ਇਸ ਮਾਮਲੇ ਵਿਚ ਕਾਰਵਾਹੀ ਕਰਦਿਆਂ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ 98 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਉਸਦੇ ਸਾਥੀ ਹੁਰਮ ਸਿੰਘ ਤੇ ਕਾਲੀਅੰਗੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ।  ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।