ਟਰਾਂਟੋ ਯੂਨੀਵਰਸਿਟੀ ਨਾਲ ਮਾਉਟ ਲਿਟਰਾ ਜੀ ਸਕੂਲ ਨੇ ਕੀਤਾ ਸਮਝੌਤਾ,ਕੈਨੇਡਾ ਜਾਣ ਸਬੰਧੀ ਸਕੂਲ ਵਿਚ ਹੋਇਆ ਸੈਮੀਨਾਰ

ਮੋਗਾ, 29 ਜੁਲਾਈ (ਜਸ਼ਨ): -ਮਾਲਵਾ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਕੈਨੇਡਾ ਜਾਣ ਸਬੰਧੀ ਅੰਤਰ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਸੈਮੀਨਾਰ ਵਿਚ 100 ਤੋਂ ਵੱਧ ਮਾਪਿਆ ਨੇ ਹਿੱਸਾ ਲਿਆ। ਸੈਮੀਨਾਰ ਵਿਚ ਕੈਨੇਡਾ ਦੀ ਕੁਲਾਰਟਨ ਯੂਨੀਵਰਸਿਟੀ ਤੋਂ ਆਏ ਮਾਹਿਰ ਸੰਦੀਪ ਬੁਟਾਨੀ, ਸੰਚਿਨ, ਹਰਵਿੰਦਰ ਸਿੰਘ, ਨਰਿੰਦਰਪਾਲ ਸਿੰਘ ਨੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕੈਨੇਡਾ ਦੀ ਯੂਨੀਵਰਸਿਟੀ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਮੁੱਖ ਮਹਿਮਾਨਾਂ ਦਾ ਸਕੂਲ ਪੁੱਜਣ ਤੇ ਡਾਇਰੈਕਟਰ, ਪਿ੍ਰੰਸੀਪਲ ਤੇ ਸਟਾਫ ਵੱਲੋਂ ਸਵਾਗਤ ਕੀਤਾ ਗਿਆ।  ਸੈਮੀਨਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਕੁੱਝ ਹੀ ਸਮੇਂ ਵਿਚ ਪੂਰੇ ਭਾਰਤ ਵਿਚ ਸਕੂਲ ਨੇ ਆਪਣਾ ਨਾਮ ਰੋਸ਼ਨ ਕੀਤਾ ਹੈ। ਇਸਦਾ ਮੁੱਖ ਕਾਰਨ ਸਕੂਲ ਵੱਲੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਅੰਤਰ ਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਹਨ ਜਿਸ ਨਾਲ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਵਿਚ ਮੌਜੂਦ ਵਿਗਿਆਨਿਕਾਂ ਨੂੰ ਵੀ ਮਿਲ ਸਕੇ। ਇਸਦੇ ਨਾਲ-ਨਾਲ ਸਕੂਲ ਨੇ ਕੈਨੇਡਾ ਦੀ ਪ੍ਰਮੁੱਖ ਯੂਨੀਵਰਸਿਟੀਆਂ ਤੋਂ ਬੱਚਿਆਂ ਦੀ ਉੱਚ ਸਿੱਖਿਆ ਲਈ ਸਮਝੌਤਾ ਵੀ ਕਰ ਲਿਆ ਹੈ। ਉਹਨਾਂ ਦੱਸਿਆ ਕਿ ਸਕੂਲ ਨੇ ਟਰੰਟੋ ਵਿਚ ਮੌਜੂਦ ਕੁਲਾਰਟਨ ਯੂਨੀਵਰਸਿਟੀ ਨਾਲ ਸਮਝੌਤਾ ਕਰਕੇ ਖੇਤਰ ਦਾ ਪਹਿਲਾ ਅਜਿਹਾ ਸਕੂਲ ਬਣਿਆ। ਹੁਣ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਕੈਨੇਡਾ ਦੀ ਯੂਨੀਵਰਸਿਟੀ ਵਿਚ 10 ਦਿਨਾਂ ਦੀ ਕਲਾਸਾਂ ਲਗਾ ਸਕਣਗੇ। ਇਸ ਮੌਕੇ ਨਗਰ ਕੌਂਸਲ ਕੋਟਈਸੇ ਖਾਂ ਦੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮਾੳੂਂਟ ਲਿਟਰਾ ਜ਼ੀ ਸਕੂਲ ਦੀ ਮੈਨੇਜਮੈਂਟ ਵਧਾਈ ਦੀ ਪਾਤਰ ਹੈ ਜਿਹਨਾਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਸੁਨਹਿਰੇ ਮੌਕੇ ਮੁਹਈਆ ਹੋ ਰਹੇ ਹਨ । ਸੈਮੀਨਾਰ ਦੀ ਸਮਾਪਤੀ ਤੇ ਯੂਨੀਵਰਸਿਟੀ ਤੋਂ ਆਏ ਮਾਹਿਰਾਂ ਨੂੰ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਤੇ ਸਟਾਫ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਕੂਲ ਸਟਾਫ  ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ