ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਿਲੌਂਗ ਦੇ ਸਿੱਖ ਭਾਈਚਾਰੇ ਲਈ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਚੰਡੀਗੜ, 30 ਜੁਲਾਈ- (ਪੱਤਰ ਪਰੇਰਕ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਖੇ ਹਾਲ ਹੀ ਵਿੱਚ ਹੋਈ ਹਿੰਸਾ ਦੇ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ ਦੇ ਨਿਰਮਾਣ ਲਈ 50 ਲੱਖ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗੁਆਈ ਵਿੱਚ ਆਏ ਸਿੱਖ ਸੰਗਤ ਦੇ ਵਫਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸ਼ਿਲੌਂਗ ਵਿੱਚ ਬਸੇ ਸਿੱਖ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਹ ਵਫ਼ਦ ਇਥੇ ਮੁੱਖ ਮੰਤਰੀ ਨੂੰ ਮਿਲਿਆ ਦੌਰੇ ’ਤੇ ਆਏ ਵਫਦ ਨੇ ਸ਼ਿਲੌਂਗ ਵਿਖੇ ਕੁੱਝ ਸਮਾਜ ਵਿਰੋਧੀ ਤੱਤਾਂ ਵਲੋਂ ਸਿੱਖ ਭਾਈਚਾਰੇ ਨਾਲ ਸਬੰਧਤ ਜ਼ਾਇਦਾਦ ਨੂੰ ਤਬਾਹ ਕਰਨ ਅਤੇ ਆਗਜਨੀ ਦੇ ਕਾਰਨ ਪੈਦਾ ਹੋਈ ਸਥਿਤੀ ਦਾ ਪਤਾ ਲਾਉਣ ਲਈ ਇਕ ਉੱਚ ਪੱਧਰੀ ਵਫਦ ਉੱਥੇ ਭੇਜਣ ਵਾਸਤੇ ਮੁੱਖ ਮੰਤਰੀ ਵਲੋਂ ਕੀਤੀਆ ਨਿੱਜੀ ਪਹਿਲਕਦਮੀਆਂ ਲਈ ਉਹਨਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿਟੂ ਅਤੇ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਵਿਧਾਇਕ ਕੁਲਦੀਪ ਸਿੰਘ ਵੈਧ ਇਸ ਵਫਦ ਵਿੱਚ ਸ਼ਿਲੌਂਗ ਗਏ ਸਨ।ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਹਨਾਂ ਯਤਨਾਂ ਨਾਲ ਮੈਘਾਲਿਆ ਵਿੱਚ ਰਹਿ ਰਹੀ ਘੱਟ ਗਿਣਤੀ ਵਿੱਚ ਆਪਣੇਪਨ ਅਤੇ ਵਿਸ਼ਵਾਸ਼ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਮਿਲੀ। ਵਫਦ ਵਲੋਂ ਉਠਾਏ ਗਏ ਮੁਦਿਆਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਨਾਂ ਨੂੰ ਮੇਘਾਲਆ ਦੇ ਹਮ ਰੁਤਬਾ ਨਾਲ ਛੇਤੀ ਹੀ ਉਠਾਇਆ ਜਾਵੇਗਾ ਤਾਂ ਜੋ ਸਿੱਖਾਂ ਦੀ ਸੁੱਰਖਿਆ ਨੂੰ ਯਕੀਨੀ ਬਨਾਉਣ ਦੇ ਨਾਲ-ਨਾਲ ਧਾਰਮਿਕ ਸਥਾਨਾ ਦੀ ਮਰਿਆਦਾ ਨੂੰ ਬਣਾਈ ਰੱਖਿਆ ਜਾ ਸਕੇ।