ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੇਲੇ ਦੌਰਾਨ ਨਾਟਕ ਅਤੇ ਕੋਰੀਓਗ੍ਰਾਫੀਆਂ,‘ਲੋਕ ਕਲਾ ਮੰਚ’ ਦੀ ਟੀਮ ਦੀ ਪੇਸ਼ਕਾਰੀ ਨੇ ਸਰੋਤਿਆਂ ਦੀਆਂ ਅੱਖਾਂ ਕੀਤੀਆਂ ਨਮ

ਕੋਟਕਪੂਰਾ, 30 ਜੁਲਾਈ (ਟਿੰਕੂ ਪਰਜਾਪਤੀ) :- ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵੱਲੋਂ ਨੇੜਲੇ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਤੇਜਿੰਦਰ ਸਿੰਘ ਸਮੇਤ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਬਲਜੀਤ ਕੌਰ ਬਰਾੜ ਡੀਈਓ (ਸੈਕੰ.) ਨੇ ਮੁੱਖ ਮਹਿਮਾਨ ਅਤੇ ਮੈਡਮ ਇੰਦਰਜੀਤ ਕੌਰ ਡੀਈਓ (ਐਲੀ.) ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਧਰਮਵੀਰ ਸਿੰਘ ਡਿਪਟੀ ਡੀਈਓ (ਪ੍ਰਾਇ.) ਵੱਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਅਸ਼ੌਕ ਕੌਸ਼ਲ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਵਿਸਥਾਰ ’ਚ ਚਾਨਣਾ ਪਾਉਂਦਿਆਂ ਬੱਚਿਆਂ ਨੂੰ ਉਨਾ ਦੇ ਸੰਘਰਸ਼ਮਈ ਜੀਵਨ ਤੋਂ ਪੇ੍ਰਰਨਾ ਲੈਣ ਲਈ ਪੇ੍ਰਰਿਤ ਕੀਤਾ। ਲੋਕ ਕਲਾ ਮੰਚ ਜ਼ੀਰਾ ਦੇ ਸੰਚਾਲਕ ਮਾ ਮੇਘਰਾਜ ਰੱਲਾ ਨੇ ਪੁਜਾਰੀਵਾਦ ਵੱਲੋਂ ਪਿਛਲੀਆਂ ਕਈ ਸਦੀਆਂ ਤੋਂ ਅੰਧ-ਵਿਸ਼ਵਾਸ਼ ਦੇ ਮਾਧਿਅਮ ਰਾਂਹੀ ਕੀਤੀ ਜਾ ਰਹੀ ਆਰਥਿਕ ਲੁੱਟ ਦੇ ਢੰਗ ਤਰੀਕਿਆਂ ਦਾ ਵਰਨਣ ਕਰਦਿਆਂ ਦੱਸਿਆ ਕਿ ਬਾਬੇ ਨਾਨਕ ਨੇ ਅੰਧ ਵਿਸ਼ਵਾਸ਼, ਕਰਮਕਾਂਡ, ਵਹਿਮ ਭਰਮ, ਜਾਦੂ ਟੂਣੇ ਅਤੇ ਪੁਜਾਰੀਵਾਦ ਦੇ ਪਖੰਡ ਨੂੰ ਜਿੰਨੀ ਬੇਬਾਕੀ ਨਾਲ ਭੰਡ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ, ਅਫਸੋਸ ਅੱਜ ਦੁਬਾਰਾ ਫਿਰ ਲੋਕ ਉਸ ਦਲਦਲ ’ਚ ਫਸਦੇ ਜਾ ਰਹੇ ਹਨ। ਅੰਧ ਵਿਸ਼ਵਾਸ਼ ਅਤੇ ਪੁਜਾਰੀਵਾਦ ਵਿਰੁੱਧ ਲੋਕ ਕਲਾ ਮੰਚ ਦੀ ਟੀਮ ਵੱਲੋਂ ਮੇਘਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤੇ ਗਏ ਨਾਟਕਾਂ ਅਤੇ ਨਸ਼ਿਆਂ ਵਿਰੁੱਧ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਐਨੀ ਜਬਰਦਸਤ ਸੀ ਕਿ ਲਗਭਗ ਸਾਰੇ ਸਰੋਤਿਆਂ ਦੀਆਂ ਅੱਖਾਂ ’ਚੋਂ ਹੰਝੂ ਵਹਿ ਤੁਰੇ। ਸਟੇਜ ਸੰਚਾਲਨ ਕਰਦਿਆਂ ਕੁਲਵੰਤ ਸਿੰਘ ਚਾਨੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸੋਮਨਾਥ ਅਰੋੜਾ ਸਮੇਤ ਸੁਸਾਇਟੀ ਦੇ ਹੋਰ ਅਹੁਦੇਦਾਰਾਂ ਦਾ ਜਿਕਰ ਕਰਦਿਆਂ ਸੁਸਾਇਟੀ ਵੱਲੋਂ ਵਿਦਿਅਕ ਖੇਤਰ ’ਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਤੋਂ ਜਾਣੂ ਕਰਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪਿ੍ਰੰ. ਗੁਰਮੇਲ ਕੌਰ, ਬਲਜੀਤ ਸਿੰਘ ਖੀਵਾ, ਕਿ੍ਰਸ਼ਨ ਸਿੰਘ ਸਰਪੰਚ, ਇਕਬਾਲ ਸਿੰਘ ਮੰਘੇੜਾ, ਪਿ੍ਰੰ. ਦਰਸ਼ਨ ਸਿੰਘ, ਗੁਰਚਰਨ ਸਿੰਘ ਪਟਵਾਰੀ, ਰਜਿੰਦਰ ਸਿੰਘ ਸਰਾਂ, ਅਮਨਦੀਪ ਸਿੰਘ ਘੋਲੀਆ, ਪੇ੍ਰਮ ਚਾਵਲਾ, ਸੁਖਮੰਦਰ ਸਿੰਘ ਰਾਮਸਰ, ਤਰਸੇਮ ਨਰੂਲਾ, ਪੇ੍ਰਮਜੀਤ ਸਿੰਘ ਬਰਾੜ, ਸੰਜੀਵ ਧੀਂਗੜਾ ਆਦਿ ਵੀ ਹਾਜਰ ਸਨ।