ਸੁਖਾਨੰਦ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ

ਮੋਗਾ,31 ਜੁਲਾਈ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਸਮਰ ਟ੍ਰੇਨਿੰਗ ਪ੍ਰੋਗਰਾਮ ਦੇ ਤਹਿਤ ਪਿਛਲੇ ਦਿਨੀਂ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀ ਪੇਂਟਿੰਗ, ਕਢਾਈਆਂ, ਮਹਿੰਦੀ, ਨੇਲ ਆਰਟ, ਛਿੱਕੂ ਬਣਾਉਣਾ ਆਦਿ ਦੀ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਪ੍ਰੋਫ਼ੈਸਰ ਸਾਹਿਬਾਨ ਤੋਂ ਇਲਾਵਾ ਕਾਲਜ ਦੇ ਹੀ ਪੁਰਾਣੇ ਵਿਦਿਆਰਥੀਆਂ ਜੋ ਕਿ ਅੱਜ ਕੱਲ੍ਹ ਫ਼ੈਸ਼ਨ ਡਿਜ਼ਾਇਨਿੰਗ ਵਿਸ਼ੇ ਵਿੱਚ ਉਚੇਰੀ ਸਿੱਖਿਆ ਹਾਸਿਲ ਕਰ ਰਹੇ ਹਨ, ਵੱਲੋਂ ਦਿੱਤੀ ਗਈ। ਕਾਲਜ ਦੇ 127 ਵਿਦਿਆਰਥੀਆਂ ਨੇ ਬੜ੍ਹੇ ਹੀ ਉਤਸ਼ਾਹ ਨਾਲ ਸਿਖਲਾਈ ਪ੍ਰਾਪਤ ਕੀਤੀ ਅਤੇ ਤੀਸਰੇ ਦਿਨ ਇਸ ਵਰਕਸ਼ਾਪ ਦੌਰਾਨ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਵਰਕਸ਼ਾਪ ਤੋਂ ਪੁਰਾਣੇ ਵਿਦਿਆਰਥੀ ਵੀ ਬਹੁਤ ਉਤਸ਼ਾਹਿਤ ਹੋਏ ਕਿਉਂ ਕਿ ਉਹਨਾਂ ਨੂੰ ਇਸ ਵਰਕਸ਼ਾਪ ਦੇ ਜ਼ਰੀਏ ਨਵੇਂ ਵਿਦਿਆਰਥੀਆਂ ਨੂੰ ਕੁੱਝ ਨਵਾਂ ਸਿਖਾਉਣ ਦਾ ਮੌਕਾ ਮਿਲਿਆ, ਜਿਸ ਨਾਲ ਉਹਨਾਂ ਦੇ ਆਪਣੇ ਗਿਆਨ ਵਿੱਚ ਵੀ ਵਾਧਾ ਹੋਇਆ। ਨਵੇਂ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਵਿੱਚ ਸਿਖਾਇਆ ਗਿਆ ਕੰਮ ਬਹੁਤ ਉਤਸ਼ਾਹ ਨਾਲ ਸਿੱਖਿਆ ਅਤੇ ਇਸ ਖੇਤਰ ਵਿੱਚ ਅੱਗੇ ਵਧਣ ਲਈ ਬਹੁਤ ਦਿਲਚਸਪੀ ਦਿਖਾਈ। ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਵਿੱਚ ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ, ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ, ਵਾਈਸ ਪਿ੍ਰੰਸੀਪਲ ਮੈਡਮ ਗੁਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਸ਼ਿਕਰਤ ਕੀਤੀ, ਬੱਚਿਆਂ ਦੇ ਬਣਾਏ ਹੋਏ ਸਮਾਨ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਆਪਣੀ ਹਸਤ ਕਲਾ ਨੂੰ ਹੋਰ ਉਜਾਗਰ ਕਰਨ ਲਈ ਪ੍ਰੇਰਿਤ ਕੀਤਾ।