ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਵਿਖੇ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੋਗਾ 2 ਅਗਸਤ:(ਜਸ਼ਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਥਿੰਦ, ਵਧੀਕ ਡਾਇਰੈਕਟਰ ਸ. ਮੋਹਣਬੀਰ ਸਿੰਘ ਸਿੱਧੂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਹਵਾ, ਪਾਣੀ, ਸ਼ੋਰ ਪ੍ਰਦੂਸ਼ਨ ਦੀ ਰੋਕਥਾਮ, ਸੁਰੱਖਿਅਤ ਭੋਜਨ ਅਤੇ ਨਸ਼ਿਆਂ ਤੋਂ ਮੁਕਤੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੌਦੇ ਲਗਾ ਕੇ ਕਾਲਜ ਵਿੱਚ ਹਰਿਆ ਭਰਿਆ ਵਾਤਾਵਰਣ ਸਿਰਜਣ ਦੇ ਯਤਨ ਕੀਤੇ ਜਾ ਰਹੇ ਹਨ।ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਇਨਾਂ ਦੀ ਦੇਖਭਾਲ ਵੀ ਕੀਤੀ ਜਾ ਰਹੀ ਹੈ।ਕਾਲਜ ਵਿੱਚ ਕੌਮੀ ਸੇਵਾ ਯੋਜਨਾ ਅਧੀਨ ਨਸ਼ਿਆਂ, ਏਡਜ਼, ਸੜਕ ਸੁਰੱਖਿਆ ਅਤੇ ਵਾਤਾਵਰਨ ਸੰਭਾਲ ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਲੋਕ ਸੰਪਰਕ ਦਫ਼ਤਰ ਮੋਗਾ ਤੋਂ ਪ੍ਰਾਪਤ ਹੋਏ ‘ਤੰਦਰੁਸਤ ਪੰਜਾਬ ਮਿਸ਼ਨ ’ ਕਿਤਾਬਚੇ ਵੀ ਵਿਦਿਆਰਥੀਆਂ ਲਈ ਜਾਰੀ ਕੀਤੇ ਗਏ। ਇਸ ਮੌਕੇ ਵਿਭਾਗੀ ਮੁਖੀ ਇੰਚਾਰਜ ਧਰਮ ਸਿੰਘ, ਪਵਨ ਕੁਮਾਰ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਰਾਜੇਸ਼ ਅਗਰਵਾਲ, ਬਿਮਲ ਪ੍ਰਕਾਸ਼, ਹਰਪਾਲ ਕੌਰ, ਪਰਮਜੀਤ ਸਿੰਘ, ਮਨਵਿੰਦਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਦਿਲਦਾਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਮੈਡਮ ਮਿਨਾਕਸ਼ੀ, ਮੈਡਮ ਨਵਜੀਤ ਕੌਰ, ਡਿੰਪਲ ਸੇਠੀ, ਪ੍ਰਵੀਨ ਕੁਮਾਰੀ, ਮੈਡਮ ਗੁਵਿੰਦਰ ਕੌਰ, ਰਣਜੀਤ ਕੌਰ, ਨੀਤਾ, ਜਸਵੀਰ ਕੌਰ, ਨਰਿੰਦਰ ਸਿੰਘ,ਮੈਡਮ ਰੁਪਿੰਦਰ ਕੌਰ, ਰਾਜਵਿੰਦਰ ਸਿੰਘ, ਸੰਜੀਵ ਕੁਮਾਰ, ਰਮਨ ਕੁਮਾਰ, ਹਰਿੰਦਰ ਸਿੰਘ, ਪੰਕਜ ਕੁਮਾਰ, ਮਨੀਸ਼ਾ, ਪਲਵੀ ਅਰੋੜਾ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਕਾਲਜ ਦੇ 1991 ਬੈਚ ਦੇ ਪੁਰਾਣੇ ਵਿਦਿਆਰਥੀ ਸੁਖਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਾਲਜ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦੀ ਸ਼ਲਾਘਾ ਕੀਤੀ।