ਕੈਬਨਿਟ ਮੰਤਰੀ ਤੋਤਾ ਸਿੰਘ ਦੇ ਅਦਾਲਤ ‘ਚੋਂ ਬਾ-ਇੱਜ਼ਤ ਬਰੀ ਹੋਣ ’ਤੇ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲਾ ਇਕਾਈ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੀਤਾ ਸ਼ੁਕਰਾਨਾ

ਮੋਗਾ,2 ਅਗਸਤ (ਜਸ਼ਨ): ਪੰਜਾਬ ਸਕੂਲ ਸਿੱਖਿਆ ਬੋਰਡ ਭਰਤੀ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਮੋਹਾਲੀ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕੀਤੇ ਜਾਣ ਨਾਲ ਜ਼ਿਲੇ ‘ਚ ਖ਼ੁਸ਼ੀ ਦੀ ਲਹਿਰ ਹੈ । ਜੱਥੇਦਾਰ ਦੇ ਇਸ ਕੇਸ ‘ਚੋਂ ਬਰੀ ਹੋਣ ਦੀ ਖੁਸ਼ੀ ਨਾਲ ਅਕਾਲੀ ਖੇਮਿਆਂ ’ਚ ਖੁਸ਼ੀ ਦਾ ਮਾਹੌਲ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਤੇ ਆਗੂਆਂ ਵੱਲੋਂ ਆਪਣੇ ਆਪਣੇ ਇਲਾਕਿਆਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ । ਜਿੱਥੇ ਕੱਲ ਨਿਹਾਲ ਸਿੰਘ ਵਾਲਾ ਵਿਖੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ਵਿਚ ਲੱਡੂ ਵੰਡੇ ਗਏ ਉੱਥੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲਾ ਇਕਾਈ ਵੱਲੋਂ ਅਕਾਲੀ ਆਗੂਆਂ ਅਤੇ ਕੌਂਸਲਰਾਂ ਨੇ ਇਕੱਤਰ ਹੋ ਕੇ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਤੋਤਾ ਸਿੰਘ ਦੇ ਬਰੀ ਹੋਣ ’ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿਨ-ਕੋਟ ਧੰਨਵਾਦ ਕੀਤਾ ਉੱਥੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੀ ਵੰਡੇ । ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇ ਕੇ ਸਾਬਕਾ ਚੇਅਰਮੈਨ,ਕਮਲਜੀਤ ਸਿੰਘ ਅਬਜ਼ਰਵਰ, ਕੌਂਸਲਰ ਪੇ੍ਰਮ ਚੰਦ ਚੱਕੀ ਵਾਲੇ, ਤਿਰਲੋਚਨ ਸਿੰਘ ਗਿੱਲ ਕੌਂਸਲਰ, ਕੌਂਸਲਰ ਗੋਵਰਧਨ ਪੋਪਲੀ,ਗੁਰਮਿੰਦਰਜੀਤ ਸਿੰਘ ਬਬਲੂ, ਅਨਿਲ ਬਾਂਸਲ ਸੀਨੀਅਰ ਡਿਪਟੀ ਮੇਅਰ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਛਾਬੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਇਕੱਤਰ ਹੋਏ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਮਾਨਯੋਗ ਅਦਾਲਤ ਦੇ ਇਸ ਫ਼ੈਸਲੇ ਨਾਲ ਸੱਚ ਦੀ ਜਿੱਤ ਹੋਈ ਹੈ। ਉਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਨ ਅਤੇ ਜੋ ਹਮੇਸ਼ਾ ਹੱਕ-ਸੱਚ ’ਤੇ ਪਹਿਰਾ ਦਿੰਦੇ ਹਨ । ਬੁਲਾਰਿਆਂ ਨੇ ਆਖਿਆ ਕਿ 16 ਸਾਲ ਚੱਲੇ ਕੇਸ ਵਿਚ ਮਾਨਯੋਗ ਅਦਾਲਤ ਵਲੋਂ ਉਨਾਂ ਬਾ-ਇੱਜ਼ਤ ਬਰੀ ਕੀਤਾ ਗਿਆ ਹੈ ਅਤੇ ਇਸ ਫ਼ੈਸਲੇ ਨਾਲ ਲੋਕਾਂ ਦਾ ਅਦਾਲਤ ਵਿਚ ਵਿਸ਼ਵਾਸ ਪੈਦਾ ਹੋਇਆ ਹੈ। ਇਸ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਅੱਗੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ । ਇਸ ਉਪਰੰਤ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਜੰਟ ਸਿੰਘ ਰਾਮੰੂਵਾਲਾ ਪੀ.ਏ.ਟੂ ਜਥੇਦਾਰ ਤੋਤਾ ਸਿੰਘ, ਦੀਪਕ ਸੰਧੂ ਕੌਂਸਲਰ,ਚਰਨਜੀਤ ਸਿੰਘ ਕੌਂਸਲਰ,ਰਾਕੇਸ਼ ਕੁਮਾਰ ਕਾਲਾ ਬਜਾਜ,ਦਵਿੰਦਰ ਤਿਵਾੜੀ,ਭਜਨ ਸਿਤਾਰਾ, ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਚਰਨਜੀਤ ਸਿੰਘ ਦੱੁਨੇਕੇ ਕੌਂਸਲਰ, ਵਿਨੇ ਬਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ,ਵਰਕਰ ਅਤੇ ਕੌਂਸਲਰ ਹਾਜ਼ਰ ਸਨ।