ਨਸ਼ਾ ਤਸਕਰਾਂ ਨਾਲ ਮਿਲੀਭੁਗਤ ਵਾਲੀ ਪੰਜਾਬ ਪੁਲਿਸ ਨੂੰ ਬਿਹਾਰ ਭੇਜਿਆ ਜਾਵੇ, ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਨੇ ਪੰਜਾਬ ਪੁਲਿਸ ਦੇ ਹੇਠਲੇ ਕੇਡਰ ‘ਤੇ ਲਗਾਏ ਗੰਭੀਰ ਦੋਸ਼

ਫਿਰੋਜ਼ਪੁਰ,4 ਅਗਸਤ (ਪੰਕਜ ਕੁਮਾਰ): ਪੰਜਾਬ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਜਿੱਥੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ ਉਥੇ ਹੀ ਸਥਾਨਕ ਸਰਕਾਰਾਂ ਵਲੋਂ ਨਸ਼ੇ ਨੂੰ ਰੋਕਣ ਅਤੇ ਨਸ਼ਾ ਕਰਨ ਵਾਲਿਆਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਨਸ਼ਾ ਛੁਡਾਓ ਕੇਂਦਰਾਂ ਵਿਚ ਇਲਾਜ ਦੀ ਸੁਵਿਧਾ ਵੀ ਦਿੱਤੀ ਜਾ ਰਹੀ ।  ਇਸ ਤੋਂ ਇਲਾਵਾ ਸਰਕਾਰ ਵੱਲੋਂ ਸਮੇਂ ਸਮਂੇ ‘ਤੇ ਨਸ਼ੇ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਕਈ ਅਹਿਮ ਉਪਰਾਲੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ । ਇਸੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਨਕੇਲ ਕੱਸਣ ਲਈ ਨਸ਼ੇ ਦੇ ਮੁਕੰਮਲ ਖਾਤਮੇ ਵਾਸਤੇ ਜਿੰਮੇਦਾਰੀ ਸੌਂਪੀ ਗਈ ਹੈ  ਲੇਕਿਨ ਉਸੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਮੌਜੂਦਾ ਸਰਕਾਰ ਦੇ ਹਲਕਾ ਜੀਰਾ ਤੋਂ ਕਾਂਗਰਸੀ ਵਿਧਾਇਕ  ਕੁਲਬੀਰ ਸਿੰਘ ਜੀਰਾ ਨੇ ਅਤੇ ਉਹਨਾਂ ਫਿਰੋਜ਼ਪੁਰ ਪੁਲਿਸ ਤੇ ਕਈ ਗੰਭੀਰ ਦੋਸ਼ ਵੀ ਲਗਾਏ ਹਨ। ਪੁਲਿਸ ਨੂੰ ਸਵਾਲਾਂ ਦੇ ਘੇਰੇ ਵਿਚ ਖੜਾ ਕਰਦਿਆਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੁਲਿਸ ਤੇ ਨਸ਼ਾ ਤਸਕਰਾਂ ਨਾਲ ਸਾਠ- ਗਾਂਠ ਕਰਕੇ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਦੇ ਗੰਭੀਰ ਦੋਸ਼ ਲਗਾਏ ਹਨ । ਵਿਧਾਇਕ ਜੀਰਾ ਨੇ ਕਿਹਾ ਕਿ ਜਦੋ ਵੀ ਕਿਸੇ ਨਸ਼ਾ ਤਸਕਰਾਂ ਦੀ ਨਸ਼ਾ ਵੇਚਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਂਦੀ ਹੈ ਤਾ ਉੱਥੇ ਨਸ਼ਾ ਤਸਕਰਾਂ ਨੂੰ ਫੜਨ ਵਾਸਤੇ ਗਈ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾ ਹੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਪੁਲਿਸ ਕਰਮਚਾਰੀ ਪੁਲਿਸ ਰੇਡ ਬਾਰੇ ਉਨਾਂ ਨੂੰ ਦੱਸ ਦਿੰਦੇ ਹੈ । ਜੀਰਾ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਨਸ਼ਾ ਫਿਰੋਜ਼ਪੁਰ ਵਿਚ ਵਿਕਦਾ ਹੈ ਤੇ ਸਭ ਤੋਂ ਜ਼ਿਆਦਾ ਨਸ਼ਾ ਕਰਨ ਵਾਲੇ ਵੀ ਫਿਰੋਜ਼ਪੁਰ ਵਿਚ ਹੀ ਹਨ।  ਉਹਨਾਂ ਫਿਰੋਜ਼ਪੁਰ ਦੇ ਪੁਲਿਸ ਮੁਲਾਜ਼ਮਾਂ ਤੇ ਵੀ ਨਸ਼ੇ ਵਿਚ ਲਿਪਤ ਹੋਣ ਦੇ ਦੋਸ਼ ਲਗਾਏ ।  ਵਿਧਾਇਕ ਜੀਰਾ ਨੇ ਕਿਹਾ ਕਿ ਪੁਲਿਸ ਦੇ ਉਪਰਲੇ ਲੈਵਲ ਦੇ ਪੁਲਿਸ ਅਧਿਕਾਰੀਆਂ ਨੂੰ ਬਦਲ ਦਿੱਤਾ ਜਾਂਦਾ ਹੈ ਲੇਕਿਨ ਜ਼ਿਆਦਾਤਰ ਪੁਲਿਸ ਮੁਲਾਜ਼ਮ ਅਤੇ ਕਰਮਚਾਰੀ ਪੁਰਾਣੇ ਹੀ ਹੁੰਦੇ ਹਨ ਜਿਨਾਂ ਨੂੰ ਨਸ਼ਾ ਤਸਕਰਾਂ ਬਾਰੇ ਸਾਰੀ ਜਾਣਕਾਰੀ ਹੁੰਦੀ ਹੈ ਜਿਸ ਕਰਕੇ ਨਸ਼ਾ ਅਜੇ ਤਕ ਬੰਦ ਨਹੀਂ ਹੋ ਰਿਹਾ ਹੈ । ਉਨਾਂ ਕਿਹਾ ਕਿ ਪੰਜਾਬ ਪੁਲਿਸ ਦੀ ਇਹੋ ਜਿਹੀ ਕਾਰਗੁਜਾਰੀ ਨੂੰ ਵੇਖਦਿਆਂ ਇਨਾਂ ਨੂੰ ਬਿਹਾਰ ਭੇਜ ਦੇਣਾ ਚਾਹੀਦਾ ਹੈ ਤੇ ਬਿਹਾਰ ਦੀ ਪੁਲਿਸ ਨੂੰ ਇਥੇ ਲਗਾ ਦੇਣਾ ਚਾਹੀਦਾ ਹੈ  । ਉਨਾਂ ਨਜਾਇਜ਼ ਮਾਈਨਿੰਗ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਜੋ ਵੀ ਵੀ ਗ਼ਲਤ ਕੰਮ ਕਰਦੇ ਹਨ ਉਨਾਂ ਨੂੰ ਸਜ਼ਾ ਮਿਲੇਗੀ । ਉਧਰ ਦੂਜੇ ਪਾਸੇ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਵਲੋਂ ਪੁਲਿਸ ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ ਬਾਰੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਜੋ ਵੀ ਗੱਲ ਵਿਧਾਇਕ ਕੁਲਬੀਰ ਸਿੰਘ ਜੀਰਾ ਕਹਿ ਰਹੇ ਹਨ ਉਹਨਾਂ ਵੱਲੋਂ ਪ੍ਰਗਟਾਈ ਚਿੰਤਾਂ ਸਬੰਧੀ ਇਨਕੁਆਇਰੀ ਕਾਰਵਾਈ ਜਾਏਗੀ ਜੇਕਰ ਕੋਈ ਇਸ ਮਾਮਲੇ ਵਿਚ ਨਸ਼ਾ ਤਸਕਰਾਂ ਨਾਲ ਮਿਲਿਆ ਹੋਇਆ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ । ਇਹ ਪਹਿਲਾ ਮੌਕਾ ਨਹੀਂ ਹੈ ਜਦੋ ਕਿਸੇ ਮੰਤਰੀ ਜਾ ਨੇਤਾ ਵਲੋਂ ਪੁਲਿਸ ਦੀ ਕਾਰਵਾਈ ਤੇ ਸਵਾਲ ਚੁੱਕੇ ਗਏ ਹਨ  ਇਸ ਤੋਂ ਪਹਿਲਾ ਵੀ ਅਨੇਕਾਂ ਵਾਰ ਪੰਜਾਬ ਦੀ ਪੁਲਿਸ ਆਪਣੇ ਕਾਰਨਾਮਿਆਂ ਕਰਕੇ ਹਮੇਸ਼ਾ ਸੁਰਖੀਆਂ ਵਿਚ ਰਹਿੰਦੀ ਰਹੀ ਹੈ ਲੇਕਿਨ ਪੁਲਿਸ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਕੋਈ ਵੀ ਛੇਤੀ ਐਕਸ਼ਨ ਨਹੀਂ ਲਿਆ ਜਾਂਦਾ  ਜਿਸ ‘ਤੇ ਪੰਜਾਬ ਸਰਕਾਰ ਨੂੰ ਗਹਿਰਾਈ ਨਾਲ ਸੋਚ ਵਿਚਾਰ ਕਰਨ ਦੀ ਲੋੜ ਹੈ 

ਰਿਪੋਰਟਰ:- ਪੰਕਜ ਕੁਮਾਰ, ਫਿਰੋਜ਼ਪੁਰ