ਡਰੋਲੀ ਭਾਈ ਵਿਖੇ ਸ੍ਰੀ ਗੁਰੂ ਹਰਿਕਿ੍ਰਸ਼ਨ ਜੀ ਦਾ ਪ੍ਰਕਾਸ਼ ਪੁਰਬ 5 ਅਗਸਤ ਨੂੰ

ਮੋਗਾ,4 ਅਗਸਤ (ਜਸ਼ਨ): ਇਤਿਹਾਸਿਕ ਨਿਵਾਸ ਸਥਾਨ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਂਵੀਂ ਗੁਰਦੁਆਰਾ ਗੁਰੂ ਕੇ ਮਹਿਲ ਡਰੋਲੀ ਭਾਈ ਵਿਖੇ ਅੱਠਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 5 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ, ਜਿੱਥੇ ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਦੀ ਦੇਖ ਰੇਖ ਹੇਠ ਵੱਖ ਵੱਖ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਤੋਂ ਇਲਾਵਾ ਗਿਆਨੀ ਜਗਦੇਵ ਸਿੰਘ ਹੈਡ ਪ੍ਰਚਾਰਕ ਸ਼ੋ੍ਰਮਣੀ ਕਮੇਟੀ ਹਜ਼ੂਰੀ ਕਥਾਕਾਰ ਭਾਈ ਪਿਆਰਾ ਸਿੰਘ ਕਥਾ ਉਪਰੰਤ ਢਾਡੀ ਜੱਥਾ ਗਿਆਨੀ ਕੁਲਵੰਤ ਸਿੰਘ ਪੰਡੋਰੀ ਅਤੇ ਗਿਆਨੀ ਲਖਵੀਰ ਸਿੰਘ ਮਸਤ ਤੇ ਗਿਆਨੀ ਕਾਰਜ ਸਿੰਘ ਰਾਹਲ ਚਾਹਲ ਦੇ ਜੱਥੇ ਗੁਰੂ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧ ਵਿਚ ਪਿਛਲੇ 8 ਦਿਨ ਰੋਜ਼ਾਨਾ ਗੁਰਮਤਿ ਸਮਾਗਮ ਹੋਏ ਤੇ ਫਰੀ ਮੈਡੀਕਲ ਕੈਂਪ ਜਾਰੀ ਰਹੇ ਜਿੱਥੇ 5800 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫਤ ਦਵਾਈਆਂ ਦੀ ਸੇਵਾ ਕੀਤੀ ਗਈ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ