ਮਾਉਟ ਲਿਟਰਾ ਜ਼ੀ ਸਕੂਲ ‘ਚ ਹੋਈ ਵਿਸ਼ੇਸ਼ ਅਸੈਂਬਲੀ

ਮੋਗਾ, 7 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ‘ਚ ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਦੂਜੇ ਵਿਸ਼ਵ ਯੁੱਧ ਦੌਰਾਨ ਅਮਰੀਕਾ ਵੱਲੋਂ ਜਪਾਨ ‘ਤੇ ਕੀਤੇ ਪਰਮਾਣੂ ਬੰਬ ਹਮਲੇ ਵਿਚ ਲੱਖਾਂ ਮਨੁੱਖੀ ਜ਼ਿੰਦਗੀਆਂ ਦੇ ਚਲੇ ਜਾਣ ਨੂੰ ਯਾਦ ਕਰਦਿਆਂ ਵਿਸ਼ਵ ਸ਼ਾਂਤੀ ਲਈ ਪ੍ਰਾਥਨਾ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਪ੍ਰਮਾਣੂ ਬੰਬ ਵਿਸਫੋਟਾਂ ਦੇ ਕਾਰਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੰਬ ਵਿਸਫੋਟ ਤੋਂ ਬਾਅਦ ਪੈਦਾ ਹੋਈ ਸਥਿਤੀ ਅਤੇ ਕਈ ਸਾਲਾਂ ਤੱਕ ਇਸ ਦੇ ਮਾੜੇ ਅਸਰਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਅੱਜ ਸਕੂਲ ਵਿਚ ਕਰਵਾਈ ਗਈ ਅੰਤਰ ਰਾਸ਼ਟਰੀ ਅਸੈਂਬਲੀ ਨਾਲ ਬੱਚਿਆਂ ਅੰਦਰ ਅੰਤਰ ਰਾਸ਼ਟਰੀ ਪੱਧਰ ‘ਤੇ ਦਰਪੇਸ਼ ਸਮੱਸਿਆਵਾਂ ਪ੍ਰਤੀ ਵਿਅਕਤੀਗਤ ਦਿ੍ਰਸ਼ਟੀਕੋਣ ਦਾ ਵਿਕਾਸ ਹੋਵੇਗਾ । ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਅਜਿਹੇ ਦਿਵਸ ਦਾ ਆਯੋਜਨ ਕਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਸਕੂਲ ਵੱਲੋਂ ਅਜਿਹੇ ਸਮਾਗਮ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


