ਅਜ਼ਾਦੀ ਦਿਵਸ ਸਮਾਰੋਹ ਸਬੰਧੀ ਅਨਾਜ ਮੰਡੀ ਮੋਗਾ ਵਿਖੇ ਰੀਹਰਸਲਾਂ ਸ਼ੁਰੂ

ਮੋਗਾ 7 ਅਗਸਤ:(ਜਸ਼ਨ) : ਸੁਤੰਤਰਤਾ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਮਨਾਉਣ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਸਥਾਨਕ ਅਨਾਜ ਮੰਡੀ ਦੀ ਗਰਾਊਂਡ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਇਸ ਸਮਾਰੋਹ ਸਬੰਧੀ ਵਿਦਿਆਰਥੀਆਂ ਵੱਲੋਂ ਪਹਿਲੇ ਦਿਨ ਮਾਰਚ ਪਾਸਟ, ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਰੀਹਰਸਲਾਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਕੌਮੀ ਝੰਡਾ ਲਹਿਰਾਉਣਗੇ। ਉਨਾਂ ਕਿਹਾ ਕਿ ਜ਼ਿਲਾ ਪੱਧਰੀ ਅਜ਼ਾਦੀ ਦਿਹਾੜਾ ਮਨਾਉਣ ਲਈ ਹਰ ਤਰਾਂ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ ਅਤੇ ਹਰ ਸਾਲ ਦੀ ਤਰਾਂ ਪੂਰੀ ਸ਼ਰਧਾ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਜਾਵੇਗੀ। 13 ਅਗਸਤ ਨੂੰ ਫੁੱਲ ਡਰੈਸ ਰੀਹਰਸਲ ਕਰਵਾਈ ਜਾਵੇਗੀ, ਜਿਸ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਅਤੇ ਐਸ.ਐਸ.ਪੀ ਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਲਿਆ ਜਾਵੇਗਾ। ਅੱਜ ਰੀਹਰਸਲ ਦੌਰਾਨ ਜ਼ਿਲਾ ਸਿੱਖਿਆ ਅਫ਼ਸਰ (ਸੈ) ਗੁਰਦਰਸ਼ਨ ਸਿੰਘ ਬਰਾੜ, ਜ਼ਿਲਾ ਲੋਕ ਸੰਪਰਕ ਅਫ਼ਸਰ ਤੇਜਾ ਸਿੰਘ, ਸਹਾਇਕ ਸਿੱਖਿਆ ਅਫ਼ਸਰ(ਖੇਡਾਂ) ਇੰਦਰਪਾਲ ਸਿੰਘ ਢਿੱਲੋਂ ਅਤੇ ਮੈਡਮ ਸੁਖਜੀਵਨ ਕੌਰ ਬਰਾੜ ਸਮੇਤ ਹੋਰਨਾਂ ਵੱਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।