ਲਿਟਲ ਮਿਲੇਨੀਅਮ ਸਕੂਲ ‘ਚ ਬੱਚਿਆਂ ਨੂੰ ਯੋਗ ਦੇ ਪ੍ਰਤੀ ਕੀਤਾ ਜਾਗਰੂਕ

ਮੋਗਾ,7 ਅਗਸਤ (ਜਸ਼ਨ)-ਸਥਾਨਕ ਸ਼ਹਿਰ ਦੇ ਬੁੱਘੀਪੁਰਾ ਰੋਡ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਨੂੰ ਯੋਗ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਧ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਹਮੇਸ਼ਾ ਸਵੇਰੇ ਜਲਦੀ ਉਠ ਕੇ ਯੋਗਾ ਕਰਨਾ ਚਾਹੀਦਾ ਹੈ ਤਾਂ ਜੋ ਸ਼ਰੀਰ ਤੰਦਰੁਸਤ ਰਹਿ ਸਕੇ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੀ ਵਿਸ਼ੇਸ਼ ਸਭਾ ਦੌਰਾਨ ਬੱਚਿਆਂ ਨੂੰ ਤੰਦਰੁਸਤ ਰਹਿਣ ਲਈ ਯੋਗ ਅਭਿਆਸ ਕਰਵਾਇਆ ਗਿਆ ਅਤੇ ਇਸ ਅਭਿਆਸ ਦੌਰਾਨ ਬੱਚੇ ਬੇਹੱਦ ੳੂਰਜਾਵਾਨ ਨਜ਼ਰ ਆਏ । ਉਹਨਾਂ ਕਿਹਾ ਕਿ ਸਕੂਲ ਮੈਨੇਜਮੈਂਟ ਹਰ ਸਮੇਂ ਵੱਖ ਵੱਖ ਤਰਾਂ ਦੀਆਂ ਐਕਟੀਵਿਟੀਜ਼ ਕਰਵਾ ਕੇ ਜਿੱਥੇ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਦੀ ਹੈ ਉੱਥੇ ਉਹਨਾਂ ਦੀ ਜੀਵਨ ਸ਼ੈਲੀ ਵਿਚ ਬਦਲਾਅ ਲਿਆਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰਦੀ ਰਹਿੰਦੀ ਹੈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


