ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਟੋਰ ਵਿਖੇ ਲਗਾਏ ਗਏ ਬੂਟੇ

ਮੋਗਾ 8 ਅਗਸਤ:(ਜਸ਼ਨ)-‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਜੂਨੀਅਰ ਇੰਜੀਨੀਅਰ ਵਿਜੇ ਕੁਮਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਗਵਾਈ ਹੇਠ ਸਟੋਰ ਪਾਵਰਕਾਮ ਵਿਖੇ ਵਾਤਾਵਰਨ ਸ਼ੁੱਧਤਾ ਲਈ ਬੂਟੇ ਲਗਾਏ ਗਏ। ਇਸ ਮੌਕੇ ਮਨਪ੍ਰੀਤ ਸਿੰਘ, ਹਿਮਾਂਸ਼ੂ ਜੋਸ਼ੀ ਅਤੇ ਜਸਵੰਤ ਸਿੰਘ ਸਮੇਤ ਦਫ਼ਤਰੀ ਸਟਾਫ਼ ਹਾਜ਼ਰ ਸੀ। ਇਸ ਮੌਕੇ ਵਿਜੇ ਕੁਮਾਰ ਨੇ ਕਿਹਾ ਕਿ ਸਾਡਾ ਸਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਈਏ, ਕਿਉਂਕਿ ਇਨਾਂ ਪੌਦਿਆਂ ਦੁਆਰਾ ਛੱਡੀ ਜਾਂਦੀ ਆਕਸੀਜਨ ਕਾਰਨ ਹੀ ਧਰਤੀ ‘ਤੇ ਜੀਵਨ ਸੰਭਵ ਹੈ। ਉਨਾਂ ਕਿਹਾ ਕਿ ਰੁੱਖਾਂ ਦਾ ਮਨੁੱਖੀ ਜੀਵਨ ਨਾਲ ਅਟੁੱਟ ਰਿਸ਼ਤਾ ਹੈ ਅਤੇ ਰੁੱਖ ਮਨੁੱਖ ਦਾ ਜਨਮ ਤੋਂ ਲੈ ਕੇ ਅੰਤ ਤੱਕ ਸਾਥ ਨਿਭਾਉਂਦੇ ਹਨ। ਉਨਾਂ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਤੇ ਸਾਫ਼-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ, ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ।