‘ਟਾਈਮਜ਼ ਆਫ਼ ਇੰਡੀਆ’ ਵੱਲੋਂ ਮਾਉਟ ਲਿਟਰਾ ਜ਼ੀ ਸਕੂਲ ਨੂੰ ਮਿਲਿਆ ‘ਮੋਸਟ ਐਕਟਿਵ ਸਕੂਲ ’ ਐਵਾਰਡ

ਮੋਗਾ,8 ਅਗਸਤ (ਜਸ਼ਨ)-‘ਟਾਈਮਜ਼ ਆਫ਼ ਇੰਡੀਆ’ ਵੱਲੋਂ ਮਾਉਟ ਲਿਟਰਾ ਜ਼ੀ ਸਕੂਲ ਨੂੰ ਮਿਲਿਆ ‘ਮੋਸਟ ਐਕਟਿਵ ਸਕੂਲ ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਸਿਰਫ਼ ਬੱਚਿਆਂ ਨੂੰ ਅਕਾਦਮਿਕ ਸਿੱਖਿਆ ਹੀ ਨਹੀਂ ਦੇ ਰਿਹਾ ਬਲਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ ਨਾਲ ਅਜਿਹਾ ਮੰਚ ਮੁਹੱਈਆ ਕਰਵਾ ਰਿਹਾ ਹੈ ਜਿਥੇ ਬੱਚੇ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਦਿਆਂ ਦੇਸ਼ ਦੇ ਵਧੀਆ ਨਾਗਰਿਕ ਬਣਨ ਦੇ ਸਮਰੱਥ ਹੋ ਰਹੇ ਹਨ । ਸਕੂਲ ਵੱਲੋਂ ਸਰਗਰਮੀਂ ਅਤੇ ਸੰਜੀਦਗੀ ਨਾਲ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪਾਠਕਰਮ ਤੋਂ ਹੱਟ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਮਾਉਟ ਲਿਟਰਾ ਜ਼ੀ ਸਕੂਲ ਦੀਆਂ ਇਹਨਾਂ ਵਿਸ਼ੇਸ਼ ਪ੍ਰਾਪਤੀਆਂ ਸਦਕਾ ਹੀ ਬੀਤੇ ਦਿਨੀਂ ਚੰਡੀਗੜ ਵਿਖੇ ‘ਟਾਈਮਜ਼ ਆਫ ਇੰਡੀਆ’ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਸਕੂਲ ਨੂੰ ‘ਭਾਰਤੀ ਸਕੂਲ ਪੁਰਸਕਾਰ 2018’ ਦਾ ‘ਮੋਸਟ ਐਕਟਿਵ ਸਕੂਲ’ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੂੰ ਪ੍ਰਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਮਾਉਟ ਲਿਟਰਾ ਜ਼ੀ ਸਕੂਲ ਹਮੇਸ਼ਾ ਇਸ ਤਰਾਂ ਦੀਆਂ ਸਾਰੀਆਂ ਗਤੀਵਿਧੀਆਂ ‘ਚ ਵੱਧ ਚੜ ਕੇ ਹਿੱਸਾ ਲੈਂਦਾ ਹੈ,ਇਹੀ ਕਾਰਨ ਹੈ ਕਿ ਸਕੂਲ ਨੇ ਵੱਖ ਵੱਖ ਖੇਤਰਾਂ ਵਿਚ ਸਭ ਤੋਂ ਜ਼ਿਆਦਾ ਹਿੱਸਾ ਲੈਦਿਆਂ ਵੱਡੇ ਪੁਰਸਕਾਰ ਹਾਸਲ ਕੀਤੇ ਨੇ। ਉਹਨਾਂ ਕਿਹਾ ਕਿ ਇਸ ਮਾਨਮੱਤੀ ਪ੍ਰਾਪਤੀ ਲਈ ਸਕੂਲ ਦਾ ਮਿਹਨਤੀ ਸਟਾਫ਼ ਅਤੇ ਸਕੂਲ ਪ੍ਰਬੰਧਕ ਵਧਾਈ ਦੇ ਪਾਤਰ ਹਨ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਗਤੀਵਿਧੀਆਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਕੂਲ ਨੇ ਕਈ ਐਵਾਰਡ ਹਾਸਲ ਕਰਕੇ ਸ਼ਹਿਰ ਦਾ ਨਾਂਅ ਰੋਸ਼ਨ ਕੀਤਾ ਹੈ। ਉਹਨਾਂ ਇਸ ਐਵਾਰਡ ਦਾ ਖਿਤਾਬ ਜਿੱਤਣ ਤੇ ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।