ਫਾਹਾ ਲੈ ਕੇ 24 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ

ਮੋਗਾ 1 ਅਗਸਤ (ਜਸ਼ਨ): ਮੋਗਾ ਜਿਲੇ ਦੇ ਹਲਕਾ ਧਰਮਕੋਟ ਦੇ ਪਿੰਡ ਇੰਦਗੜ ਦੇ 24 ਸਾਲਾ ਨੌਜਵਾਨ ਨੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਿਸ਼ਨਪੁਰਾ ਚੌਂਕੀ ਦੇ ਸਹਾਇਕ ਥਾਣੇਦਾਰ ਸੁਰੀਜਤ ਸਿੰਘ ਨੇ ‘ਸਾਡਾ ਮੋਗਾ ਡਾਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿਧ ਨੂੰ ਦੱਸਿਆ ਕਿ ਸੁਖਦੀਪ ਸਿੰਘ ਪੁੱਤਰ ਅਜੀਤ ਸਿੰਘ ਬੇਰੋਜ਼ਗਾਰ ਹੋਣ ਕਰਕੇ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ, ਪਰ ਬੀਤੀ ਅੱਧੀ ਰਾਤ ਤੋਂ ਬਾਅਦ ਉਸ ਨੇ ਘਰ ਵਿਚ ਹੀ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਲਟਕ ਕੇ ਫਾਹਾ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨਾਂ ਦੱਸਿਆ ਕਿ ਮਿ੍ਰਤਕ ਦੇ ਭਰਾ ਜਗਦੀਪ ਸਿੰਘ ਦੇ ਬਿਆਨਾਂ ਤੇ ਧਾਰਾ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਿ੍ਰਤਕ ਅਜੇ ਕਵਾਰਾ ਸੀ ਅਤੇ ਉਸ ਦੀਆਂ ਦੋ ਭੈਣਾਂ ਅਤੇ ਦੋ ਭਰਾ ਵੀ ਉਸ ਨਾਲ ਰਹਿੰਦੇ ਹਨ, ਪਰ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ,ਜਦਕਿ ਉਸ ਦਾ ਦਾਦਾ ਜਿਉਂਦਾ ਹੈ, ਜਿਸ ਨੂੰ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਪੋਤੇ ਦੀ ਮੌਤ ਦਾ ਸਦਮਾ ਸਹਾਰਨਾ ਪੈ ਰਿਹਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ