ਹੇਮਕੁੰਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਕੋਟ ਈਸੇ ਖਾਂ,9 ਅਗਸਤ(ਜਸ਼ਨ): ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹਾਈ ਦੇ ਨਾਲ-ਨਾਲ ਪੰਜਾਬੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਾਵਣ ਦਾ ਪਵਿੱਤਰ ਤਿਉਹਾਰ ਤੀਆਂ ਧੁੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਪਹਿਲੀ ਤੋਂ ਲੈ ਕੇ ਪੰਜਵੀਂ ਕਲਾਸ ਦੇ ਲੜਕੇ-ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਇਸ ਦੌਰਾਨ ਲੜਕੇ ਅਤੇ ਲੜਕੀਆਂ ਨੇ ਲੋਕ ਗੀਤ,ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਇਸ ਮੌਕੇ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ । ਵਿਦਿਆਰਥੀ ਆਪਣੀ ਮਾਵਾਂ ਵੱਲੋਂ ਤਿਆਰ ਕੀਤੇ ਖੀਰ-ਪੂੜੇ ਲੈ ਕੇ ਆਏ ਸਨ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਦੀ ਸੰਸਕਿ੍ਰਤੀ ਨੂੰ ਜੀਵਤ ਰੱਖਦੇ ਹਨ ਅਤੇ ਊਰਜਾ ਦਾ ਸੰਚਾਰ ਕਰਦੇ ਹਨ । ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਅੱਜ ਦੇ ਯੁੱਗ ਵਿੱਚ  ਜ਼ਿਆਦਾਤਰ ਬੱਚੇ ਆਪਣੇ ਪੁਰਾਣੇ ਵਿਰਸੇ ਨੂੰ ਭੁੱਲਦੇ ਜਾ ਰਹੇ ਹਨ,ਉੱਥੇ ਸਮੇਂ-ਸਮੇਂ  ‘ਤੇ ਮਨਾਏ ਜਾਣ ਵਾਲੇ ਧਾਰਮਿਕ,ਸਮਾਜਿਕ ਅਤੇ ਸੱਭਿਆਚਾਰ ਸਬੰਧੀ ਇਤਿਹਾਸ ਨੂੰ ਵੀ ਭੁਲਾ ਰਹੇ ਹਨ ।ਉਨ੍ਹਾਂ ਦੱਸਿਆਂ ਕਿ ਇਸ ਤਰ੍ਹਾਂ ਸੱਭਿਆਚਾਰਕ ਤਿਉਹਾਰ ਨਾਲ ਆਪਸੀ ਭਾਈਚਾਰਾ ਵੱਧਦਾ ਹੈ । ਤੀਆਂ ਦੇ ਤਿਉਹਾਰ ਨੂੰ ਮਨਾ ਰਹੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਰ ਨਾਲ ਪੂਰਾ ਮਾਹੌਲ ਨੂੰ ਸੰਗੀਤਮਈ ਕਰ ਦਿੱਤਾ ਸੀ ।