ਅਰੋਗਿਆ ਮਹਿਲਾ ਸਮਿਤੀ ਦੇ ਮੈਬਰਾਂ ਨਾਲ ਮੀਟਿੰਗ ਕੀਤੀ

ਮੋਗਾ,9 ਅਗਸਤ(ਜਸ਼ਨ)- ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਦੀ ਪ੍ਰਧਾਨਗੀ ਹੇਠ ਅਰੋਗਿਆ ਮਹਿਲਾ ਸਮਿਤੀ ਦੇ ਮੈਬਰਾਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਸੁਸੀਲ ਜੈਨ ਨੇ ਅਰੋਗਿਆ ਮਹਿਲਾ ਸਮਿਤੀ ਦੇ ਮੈਬਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਉਣ ਵਾਲੇ ਬਰਸਾਤੀ ਦਿਨਾਂ ਵਿੱਚ ਮੌਸਮੀ ਬਿਮਾਰੀਆਂ ਵੱਧਣ ਦਾ ਖਦਸ਼ਾ ਹੁੰਦਾ ਹੈ ਜਿਸ ਦੇ ਲਈ ਅਗਾਊ ਤੌਰ ਤੇ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਆਪਣੇ ਖੇਤਰ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ: ਮਨੀਸ਼ ਅਰੋੜਾ ਜ਼ਿਲਾ ਮਲੇਰੀਆ ਅਫਸਰ ਨੇ ਮੌਕੇ ਤੇ ਡੇਂਗੂ ਦੀ ਬਿਮਾਰੀ ਜਾਗਰੂਕਤਾ ਪੈਫਲਿਟ ਵੰਡਦੇ ਹੋਏ ਵਿਸ਼ੇਸ ਜਾਣਕਾਰੀ ਦਿਤੀ ਕਿ ਆਪਣੇ ਆਪਣੇ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਫਾਈ ਵੱਲ ਧਿਆਨ ਦੇਣ ਅਤੇ ਬਰਸਾਤੀ ਦਿਨਾਂ ਵਿੱਚ ਕੂਲਰਾਂ ਦੀ ਸਫਾਈ ਵੱਲ ਧਿਆਨ ਦੇਣਾ ਅਤੇ ਹਰ ਸ਼ੁਕਰਵਾਰ ਡਰਾਈ ਡੇਅ ਵਜੋਂ ਮਨਾਉਣਾ ਲਾਜ਼ਮੀ ਕਰੋ। ਡਾ: ਅਰੋੜਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਕੂਲਰਾਂ ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਡਿਆਂ ਨੂੰ ਹਫਤੇ ਦੇ ਹਫਤੇ ਸ਼ੁਕਰਵਾਰ ਨੂੰ ਸਾਫ ਕਰਕੇ ਸੱੁਕਾ ਰੱਖਿਆ ਜਾਵੇ। ਡੇਂਗੂ ਬੁਖਾਰ ਏਡੀਜ਼ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਮੌਕੇ ਐਸ ਆਈ ਮਹਿੰਦਰ ਪਾਲ ਲੂੰਬਾ ਨੇ ਦੱਸਿਆ ਕਿ ਡੇਂਗੂ ਰੋਕਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਅਤੇ ਸਾਫ ਸਫਾਈ ਦਾ ਧਿਆਨ ਰੱਖਣਾ ਸਾਡਾ ਮੁੱਢਲਾ ਫਰਜ਼ ਹੈ। ਇਸ ਮੌਕੇ ਜਿਲਾ ਮੀਡੀਆ ਕੋਆਰਡੀਨੇਟਰ ਅੰਮਿ੍ਰਤ ਸ਼ਰਮਾ ਵੀ ਹਾਜ਼ਰ ਸਨ।