ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਹਾਦਸਾ ਗ੍ਰਸਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ

ਮੋਗਾ 11 ਅਗਸਤ (ਜਸ਼ਨ):  ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ  ਧਰਮਕੋਟ ਮੰਡੀ ਵਿਖੇ ਖੇਤੀਬਾੜੀ ਦਾ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹਾਦਸਾ ਗ੍ਰਸਤ ਹੋਣ ਤੇ ਸਹਾਇਤਾ ਵਜੋਂ ਚੈੱਕਾਂ ਦੀ ਵੰਡ ਕੀਤੀ।  ਇਸ ਮੌਕੇ ਉਨ੍ਹਾਂ  ਸਾਡਾ ਮੋਗਾ ਡਾਟ ਕਾਮ ਨਿਊਜ਼ ਪੋਰਟਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ ਅਤੇ  ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਦੁੱਖਾਂ ਦਰਦਾਂ ਦਾ ਅਹਿਸਾਸ ਕਰਦਿਆਂ ਹਰ ਪਲ ਉਨ੍ਹਾਂ ਦੀ ਪਿੱਠ ਤੇ ਖੜ੍ਹੀ ਹੈ । ਉਨ੍ਹਾਂ ਇਸ ਮੌਕੇ ਹਾਦਸਾਗ੍ਰਸਤ ਪੀੜਤਾਂ ਨਾਲ  ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ ਇਸ ਮੌਕੇ ਧਰਮਕੋਟ ਹਲਕੇ ਦੇ ਅਹਿਮ ਕਾਂਗਰਸੀ ਆਗੂ ਵੀ ਹਾਜ਼ਰ ਸਨ। 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ