ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿਖੇ ਸਾਇੰਸ ਮੇਲਾ ਲਗਾਇਆ ਗਿਆ

ਮੋਗਾ,13 ਅਗਸਤ(ਜਸ਼ਨ)- ਅੱਜ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਪੜੋ੍ਹ ਪੰਜਾਬ,ਪੜ੍ਹਾਓ ਪੰਜਾਬ ਤਹਿਤ ਮੋਗਾ ਦੇ ਪਿੰਡ ਮੰਦਰ ਕਲ਼ਾਂ ਦੇ ਸਰਕਾਰੀ ਮਿਡਲ ਸਕੂਲ ਵਿਖੇ ਮੁੱਖ ਅਧਿਆਪਕ ਜੱਜਪਾਲ ਸਿੰਘ ਦੀ ਅਗਵਾਈ ਅਤੇ ਮੈਡਮ ਮਨਜਿੰਦਰ ਕੌਰ ਦੀ ਦੇਖ ਰੇਖ ਹੇਠ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਸਾਇੰਸ ਵਿਸ਼ੇ ਦੇ ਬਲਾਕ ਮੈਂਟਰ ਗੁਰਮੀਤ ਸਿੰਘ ਜੀ ਵਿਸ਼ੇਸ ਤੌਰ ਤੇ ਪੁੱਜੇ। ਇਸ ਮੇਲੇ ਵਿੱਚ ਬੱਚਿਆਂ ਦੁਆਰਾ ਬਣਾਏ ਗਏ ਮਾਡਲ,ਚਾਰਟ ਅਤੇ ਸਾਇੰਸ ਵਿਸ਼ੇ ਦੀਆਂ ਕਿਰਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਸਾਇੰਸ ਮੇਲੇ ਵਿੱਚ ਬੱਚਿਆਂ ਦੇ ਮਾਪਿਆਂ ਤੋ ਇਲਾਵਾ ਐਸ.ਐਮ.ਸੀ.ਦੇ ਮੈਂਬਰਾਨ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਸ਼ਾਮਿਲ ਹੋਏ।