ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਆਜ਼ਾਦੀ ਦਿਹਾੜਾ

ਮੋਗਾ,14 ਅਗਸਤ (ਜਸ਼ਨ)-ਸ਼ਹਿਰ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਆਜ਼ਾਦੀ ਦਿਹਾੜੇ ‘ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਕੀਤੀ। ਸਮਾਗਮ ਦੌਰਾਨ ਬੱਚੇ ਸਫੇਦ, ਹਰੇ ਅਤੇ ਕੇਸਰੀ ਰੰਗ ਦੇ ਕਪੜੇ ਪਾ ਕੇ ਆਏ, ਜੋ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਕਵਿਤਾ ਸੁਣਾ ਕੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕੀਤਾ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਦੇਸ਼ ਭਗਤੀ ਤੇ ਨਾਟਕ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਗਾਏ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ ਨੇ ਬੱਚਿਆਂ ਤੇ ਸਟਾਫ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।