ਰੁੱਖ ਹਰ ਮਨੁੱਖ ਦੀ ਜ਼ਿੰਦਗੀ ਦਾ ਇੱਕ ਅਨਿਖੜਵਾਂ ਅੰਗ-ਤਰਸੇਮ ਮੰਗਲਾ

ਮੋਗਾ 14 ਅਗਸਤ(ਜਸ਼ਨ)-ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਸਿਹਤਮੰਦ ਰੱਖਣ ਲਈ ਚਲਾਈ ਗਈ ‘ਤੰਦਰੁਸਤ ਪੰਜਾਬ‘ ਮੁਹਿੰਮ ਤਹਿਤ ਅੱਜ ਕੋਰਟ ਕੰਪਲੈਕਸ, ਮੋਗਾ ਵਿਖੇ ਮਾਣਯੋਗ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋ ਪੌਦਾ ਲਗਾ ਕੇ ਵੱਧ ਤੋ ਵੱਧ ਰੁੱਖ ਲਗਾਉਣ ਦੀ ਸੁ ਕੀਤੀ ਗਈ। ਇਸ ਮੌਕੇ ਸ੍ਰੀ ਰਣਧੀਰ ਵਰਮਾ ਜ਼ਿਲਾ ਜੱਜ ਫ਼ੈਮਲੀ ਕੋਰਟ, ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਸ੍ਰੀ ਜਗਦੀਪ ਸੂਦ ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਸ੍ਰੀਮਤੀ ਅਨੀਤਾ ਦਰਸ਼ੀ ਕਮਿਸ਼ਨਰ ਨਗਰ ਨਿਗਮ, ਸ੍ਰੀ ਉਂਕਾਰ ਸਿੰਘ ਵਾਈਸ ਪ੍ਰਧਾਨ ਜ਼ਿਲਾ ਬਾਰ ਐਸੋਸ਼ੀਏਸ਼ਨ ਅਤੇ ਸ੍ਰੀ ਜਸਵੀਰ ਸਿੰਘ ਗਿੱਲ ਸੀਨੀਅਰ ਐਡਵੋਕੇਟ, ਮੋਗਾ ਨੇ ਵੀ ਬੂਟੇ ਲਗਾਏ। ਇਸ ਮੌਕੇ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਾ ਭਰਿਆ ਰੱਖਣ ਲਈ ਇਨਾਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਰੱਖਣ ਲਈ ਵੀ ਆਖਿਆ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਵੱਧ ਤੋ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਵਾਤਾਵਰਨ ਨੂੰ ਸਾਫ਼ ਅਤੇ ਸ਼ੁੱਧ ਰੱਖਿਆ ਜਾ ਸਕੇ। ਇਸ ਮੌਕੇ ਤੇੇ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਵੀ ਬੂਟਾ ਲਗਾਇਆ ਗਿਆ। ਉਨਾਂ ਆਖਿਆ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ÷ ਹਰ ਮਨੁੱਖ ਲਗਾਵੇ ਇਕ ਤੋਂ ਜ਼ਿਆਦਾ ਰੁੱਖੌ  ਉਨਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਬਹੁਤ ਹੀ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਸ਼ੁੱਧ ਹਵਾ ਵਿੱਚ ਸਾਹ ਲੈ ਸਕਣ। ਉਨਾਂ ਕਿਹਾ ਜੇਕਰ ਵਾਤਾਵਰਨ ਤੰਦਰੁਸਤ ਹੋਵੇਗਾ ਤਾਂ ਹੀ ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਹੋਵੇਗੀ। ਇਸ ਮੌਕੇ ਤੇ ਕੋਰਟ ਕੰਪਲੈਕਸ, ਮੋਗਾ ਦੇ ਸਾਰੇ ਜੱਜ ਸਾਹਿਬਾਨ ਅਤੇ ਪੈਨਲ/ਰਿਟੇਨਰ ਐਡਵੋਕੇਟ ਆਦਿ ਹਾਜ਼ਰ ਸਨ।