ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਆਜ਼ਾਦੀ ਦਿਵਸ

ਮੋਗਾ, 14 ਅਗਸਤ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਅੱਜ ਆਜ਼ਾਦੀ ਦਿਵਸ ਤੇ ਸਮਾਗਮ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਤੇ ਵਧਾਈ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੁਆਰਾ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸ਼ਹੀਦਾਂ ਦੇ ਦਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਸਮੇਂ-ਸਮੇਂ ਤੇ ਦੇਸ਼ ਭਗਤੀ ਦੇ ਸਮਾਗਮ ਆਯੋਜਿਤ ਕਰਕੇ ਬੱਚਿਆਂ ਨੂੰ ਦੇਸ਼ ਲਈ ਸ਼ਹੀਦ ਹੋਣ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀਆਂ ਬਾਰੇ ਜਾਣਕਾਰੀ ਦੇ ਕੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਸਕੂਲ ਵੱਲੋਂ ਅਜਿਹੇ ਸਮਾਗਮ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।