ਹੁਸੈਨੀਵਾਲਾ ਬਾਰਡਰ ਦੀ ਸਰਹਦ ਤੇ ਬੀਐਸਐਫ ਜਵਾਨਾਂ ਨੂੰ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਮਿਠਾਈਆਂ ਵੰਡਕੇ ਮਨਾਇਆ ਗਿਆ ਅਜਾਦੀ ਦਿਹਾੜਾ-

ਫਿਰੋਜ਼ਪੁਰ 1 5ਅਗਸਤ (ਪੰਕਜ ਕੁਮਾਰ,)ਜਿਥੇ ਦੇਸ਼ ਭਰ ਵਿਚ 72 ਵੇ ਅਜਾਦੀ ਦਿਹਾੜੇ ਮੌਕੇ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ ਉਥੇ ਹੀ ਫਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਇੱਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਕੈਬਿਨਟ ਮੰਤਰੀ (ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ) ਸ਼੍ਰੀ ਵਿਜੇ ਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾਂ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਬੀ.ਐਸ.ਐਫ ਭਾਰਤੀ ਫ਼ੌਜ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸਤੋਂ ਮਗਰੋਂ ਕੈਬਿਨੇਟ ਮੰਤਰੀ ਨੇ ਹੁਸੈਨੀਵਾਲਾ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧੀਆ ਤੇ ਜਾਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸ਼ਹੀਦਾਂ ਦੇ ਬੁਤਾ ਉਤੇ ਫੁੱਲ ਮਾਲਾ ਭੇਟ ਕੀਤੀ ਅਤੇ ਸ਼ਹੀਦਾਂ ਨੂੰ ਨਮਨ ਕਰਦਿਆਂ ਸ਼ਹੀਦਾਂ ਨੂੰ ਯਾਦ ਕੀਤਾ l ਇਸ ਮੌਕੇ ਕੈਬਿਨੇਟ ਮੰਤਰੀ ਨੇ ਸਮੁਚੇ ਦੇਸ਼ ਵਾਸੀਆਂ ਦੇ ਨਾਲ ਜ਼ਿਲ੍ਹਾ ਫਿਰੋਜ਼ਪੁਰ ਵਾਸੀਆਂ ਨੂੰ ਵਧਾਇਆ ਦਿੱਤੀ ਅਤੇ ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪਹਿਲੇ ਦਿਨਾ ਵਿਚ ਹੀ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਵੀ.ਆਈ.ਪੀ ਸਭਿਆਚਾਰ ਖ਼ਤਮ ਕਰਨ, ਡੀ.ਟੀ.ਓ ਪ੍ਰਣਾਲੀ ਖ਼ਤਮ ਕਰਨ, ਕਿਸਾਨੀ ਕਰਜ਼ੇ ਦੀ ਮੁਆਫ਼ੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਦੂਰਗਾਮੀ ਪਰਿਣਾਮ ਨਿਕਲਣਗੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


