ਆਜ਼ਾਦੀ ਦਿਹਾੜੇ ਮੌਕੇ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦੀ ਹੋਈ ਆਰੰਭਤਾ,ਜ਼ਿਲੇ ਦੇ 11 ਯੋਗ ਸੀਮਾਂਤ ਕਿਸਾਨਾਂ ਨੂੰ ਕਰੀਬ 17 ਲੱਖ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਵੰਡੀ ਗਈ

ਮੋਗਾ 16 ਅਗਸਤ:(ਜਸ਼ਨ): ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਖੇਤੀ ਕਰਜ਼ਾ ਮੁਆਫ਼ੀ ਸਕੀਮ ਦੇ ਦੂਜੇ ਪੜਾਅ ਦੀ ਆਰੰਭਤਾ ਕੀਤੀ ਗਈ ਹੈ। ਇਸ ਸਕੀਮ ਤਹਿਤ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕਮਰਸ਼ੀਅਲ ਬੈਂਕਾਂ ਰਾਹੀਂ ਲਏ ਗਏ ਕਰਜ਼ੇ ਵਾਲੇ ਜ਼ਿਲੇ ਦੇ 11 ਯੋਗ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਕੀਮ ਅਧੀਨ 2 ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਰਾਸ਼ੀ ਵੰਡੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ ਕੋਅਪਰੇਟਿਵ ਸੋਸਾਇਟੀਆਂ ਨਾਲ ਸਬੰਧਤ ਯੋਗ ਸੀਮਾਂਤ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਅਧੀਨ ਜਿਲੇ ਦੇ ਬਹੁਤ ਸਾਰੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ‘ਤੇ ਕਰਜ਼ਾ ਰਾਹਤ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਵੱਡਾ ਘਰ ਨੂੰ 2 ਲੱਖ ਰੁਪਏ, ਗੁਰਪਿਆਰ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਵੱਡਾ ਘਰ ਨੂੰ 2 ਲੱਖ ਰੁਪਏ, ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਵੱਡਾ ਘਰ ਨੂੰ 2 ਲੱਖ ਰੁਪਏ, ਕੁਲਵੰਤ ਸਿੰਘ ਪੁੱਤਰ ਸਰਵਣ ਸਿੰਘ ਪਿੰਡ ਵੱਡਾ ਘਰ ਨੂੰ 2 ਲੱਖ ਰੁਪਏ, ਮਾਨ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਵੱਡਾ ਘਰ ਨੂੰ 2 ਲੱਖ ਰੁਪਏ, ਕੁਲਵੰਤ ਸਿੰਘ ਪੁੱਤਰ ਧੰਨਾ ਸਿੰਘ ਪਿੰਡ ਵਰੇ ਨੂੰ 2 ਲੱਖ ਰੁਪਏ,  ਪੂਰਨ ਸਿੰਘ ਪੁੱਤਰ ਜਲੌਰ ਸਿੰਘ ਪਿੰਡ ਵੱਡਾ ਘਰ ਨੂੰ 1 ਲੱਖ 46 ਹਜ਼ਾਰ 743 ਰੁਪਏ, ਸਤਿਨਾਮ ਸਿੰਘ ਪੁੱਤਰ ਸਤਵੰਤ ਸਿੰਘ ਪਿੰਡ ਵਰੇ ਨੂੰ 1 ਲੱਖ 01 ਹਜ਼ਾਰ 346 ਰੁਪਏ, ਬਖਸੀਸ਼ ਸਿੰਘ ਪੁੱਤਰ ਅਜੈਬ ਸਿੰਘ ਪਿੰਡ ਮਸੀਤਾਂ ਨੂੰ 1 ਲੱਖ 49 ਹਜ਼ਾਰ 779 ਰੁਪਏ, ਸੁਖਦੇਵ ਸਿੰਘ ਪੁੱਤਰ ਜੋਰਾ ਸਿੰਘ ਪਿੰਡ ਸੁਖਾਨੰਦ ਨੂੰ 25 ਹਜ਼ਾਰ 249 ਰੁਪਏ ਅਤੇ ਭਰਪੂਰ ਸਿੰਘ ਪੁੱਤਰ ਮਲਕੀਤ ਸਿੰਘ ਪਿੰਡ ਚੀਦਾ ਨੂੰ 54 ਹਜ਼ਾਰ 731 ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਤਕਸੀਮ ਕੀਤੀ ਗਈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲੇ ਦੇ ਹੋਰ ਕਿਸਾਨਾਂ ਨੂੰ ਵੀ ਲਾਭ ਦਿੱਤਾ ਜਾਵੇਗਾ।