ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਾਣ ਨਾਲ ਭਾਰਤੀ ਰਾਜਨੀਤੀ ਵਿਚ ਵੱਡਾ ਖਲਾਅ ਪੈਦਾ ਹੋਇਆ:- ਤਿਰਲੋਚਨ ਸਿੰਘ ਗਿੱਲ

ਮੋਗਾ,16 ਅਗਸਤ (ਜਸ਼ਨ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਤਿਰਲੋਚਨ ਸਿੰਘ ਗਿੱਲ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ’ਤੇ ਸ਼ੋਕ ਵਿਅਕਤ ਕਰਦਿਆਂ ਆਖਿਆ ਕਿ ਵਾਜਪਾਈ ਜੀ ਦੇ ਅਕਾਲ ਚਲਾਣਾ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਹਨਾਂ ਕਿਹਾ ਕਿ ਚਾਹੇ ਅੱਜ ਉਹ ਸਾਡੇ ਵਿਚ ਨਹੀਂ ਰਹੇ ਪਰ ਉਹਨਾਂ ਦੀ ਵਿਚਾਰਧਾਰਾ ,ਪ੍ਰੇਰਨਾ ਅਤੇ ਉਹਨਾਂ ਵੱਲੋਂ ਕੀਤੀ ਜਾਂਦੀ ਸੱਚੀ ਸੁੱਚੀ ਰਾਜਨੀਤੀ ਸਾਡੇ ਲਈ ਹਮੇਸ਼ਾ ਮਾਰਗ ਦਰਸ਼ਨ ਦਾ ਕੰਮ ਕਰੇਗੀ। ਉਹਨਾਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸ਼ਖਸੀਅਤ ਤੋਂ ਵਿਰੋਧੀ ਵੀ ਉਹਨਾਂ ਦੇ ਕਾਇਲ ਸਨ ਅਤੇ ਉਹਨਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ਵਿਚ ਵੱਡਾ ਖਲਾਅ ਪੈਦਾ ਹੋ ਗਿਆ ਹੈ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ