‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਪਿੰਡ ਮਾੜੀ ਮੁਸਤਫ਼ਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੇੈਂਪ ਲਗਾਇਆ -ਨਿਰਵੈਰ ਸਿੰਘ ਬਰਾੜ

ਮੋਗਾ 17 ਅਗਸਤ:(ਜਸ਼ਨ): ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਲੋਕਾਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਦੇੇ ਮੰਤਵ ਨਾਲ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਇੰਦਰਜੀਤ ਸਿੰਘ ਸਰਾਂ ਦੇ ਦਿਸਾ-ਨਿਰਦੇਸਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰ: ਨਿਰਵੈਰ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਅਧੀਨ ਪਿੰਡ ਮਾੜੀ ਮੁਸਤਫ਼ਾ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਪ ਵਿੱਚ ਪਿੰਡ ਵਿੱਚੋ ਭਾਰੀ ਗਿਣਤੀ ਵਿੱਚ ਦੁੱਧ ਉਤਪਾਦਕ ਹਾਜਰ ਹੋਏ। ਇਸ ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਦੇ ਕਿੱਤੇ ਨੁੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਅਪਨਾਉਣ ਦੇ ਯੋਗ ਬਣਾਉਣ ਦੇ ਮਕਸਦ ਨਾਲ ਦੁੱਧ ਉਤਪਾਦਕ ਅਤੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਕੈਂਪ ਦੌਰਾਨ ਉਨਾਂ ਵੱਲੋ ਦੁੱਧ ਉਤਪਾਦਕਾਂ ਨੂੰ ਡੇਅਰੀ ਦੇ ਧੰਦੇ ਨਾਲ ਜੁੜਨ ਅਤੇ ਸਾਫ਼ ਸੁਥਰਾ ਦੁੱਧ ਪੈਦਾ ਕਰਕੇ ਵੱਧ ਤੋ ਵੱਧ ਮੁਨਾਫ਼ਾ ਲੈਣ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੁੱਧ ਉਤਪਾਦਕਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਵੈਟਰਨਰੀ ਡਾ: ਚੋਪੜਾ ਨੇ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਪਸ਼ੂਆਂ ਨੂੰ ਮਲੱਪ ਰਹਿਤ ਕਰਨ ਅਤੇ ਉਨਾਂ ਨੂੰ ਸਮੇਂ ਸਮੇਂ ‘ਤੇ ਰੋਗਾਂ ਤੋ ਬਚਾਉਣ ਲਈ ਟੀਕੇ ਲਗਵਾਉਣ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ। ਉਨਾਂ ਵੱਲੋ ਪਸ਼ੂਆਂ ਨੂੰ ਗਰਮੀ ਤੋ ਬਚਾਉਣ ਅਤੇ ਸਾਫ਼ ਪਾਣੀ ਪਿਲਾਉਣ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ।ਮਲਕੀਤ ਸਿੰਘ ਦਿਉਲ ਅਤੇ ਡੇਅਰੀ ਇੰਸਪੈਕਟਰ ਮਨੋਂ ਸਿੰਘ ਨੇ ਦੁਧਾਰੂ ਪਸ਼ੂਆਂ ਦੀ ਖਾਧ ਖੁਰਾਕ ਅਤੇ ਮਿਆਰੀ ਖੁਰਾਕ ਦੀ ਘਾਟ ਕਾਰਣ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੇਅਰੀ ਵਿਕਾਸ, ਪਸ਼ੂ ਪਾਲਣ ਵਿਭਾਗ ਅਤੇ ਨੈਸਲੇ ਤੋਂ ਆਏ  ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਨਾਲ ਸਬੰਧੀ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਮੌਕੇ ਨਿਰਵੈਰ ਸਿੰਘ ਬਰਾੜ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਦੁੱਧ ਉਤਪਾਦਕਾਂ ਨੇ ਮੰਗ ਕੀਤੀ ਹੈ ਕਿ ਇਸ ਤਰਾਂ ਦੇ ਕੈਂਪ ਸਮੇਂ ਸਮੇਂ ‘ਤੇ ਲਗਾਏ ਜਾਣੇ ਚਾਹੀਦੇ ਹਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ