ਮੋਗਾ ਜ਼ਿਲ੍ਹੇ 'ਚ ਕਰੀਬ 3 ਲੱਖ ਪਸ਼ੂਆਂ ਨੂੰ ਗਲ-ਘੋਟੂ ਅਤੇ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਓ ਲਈ ਲਗਾਏ ਗਏ ਟੀਕੇ-ਡਿਪਟੀ ਕਮਿਸ਼ਨਰ

ਮੋਗਾ 17 ਅਗਸਤ:(ਜਸ਼ਨ):  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰਨ ਅਤੇ ਪਸ਼ੂ-ਧਨ ਦੀ ਸਿਹਤ ਸੰਭਾਲ ਦੇ ਮਕਸਦ ਨਾਲ ਹਰ ਤਰ•ਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਸ਼ੂ-ਧਨ ਤੰਦਰੁਸਤ ਰਹੇ ਅਤੇ ਕਿਸਾਨ ਤੇ ਹੋਰ ਪਸ਼ੂ-ਪਾਲਕ ਇਸ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਣ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਦੱਸਿਆ ਕਿ 1 ਅਪ੍ਰੈਲ, 2017 ਤੋਂ 31 ਜੁਲਾਈ, 2018 ਤੱਕ ਜ਼ਿਲ•ੇ ਦੇ ਪਿੰਡਾਂ 'ਚ ਕਰੀਬ 3 ਲੱਖ ਪਸ਼ੂਆਂ ਨੂੰ ਗਲ-ਘੋਟੂ ਅਤੇ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਪਸ਼ੂਧਨ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਰਵਾਇਤੀ ਖੇਤੀ ਲਾਹੇਵੰਦ ਨਾ ਹੋਣ ਕਰਕੇ ਪਸ਼ੂ ਪਾਲਣ ਦਾ ਧੰਦਾ ਕਿਸਾਨਾਂ ਵਿੱਚ ਕਾਫੀ ਪ੍ਰਚਲੱਤ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਵਿਗਿਆਨਕ ਢੰਗ ਤਰੀਕਿਆਂ ਨਾਲ ਪਸ਼ੂ ਪਾਲਣ ਦਾ ਕੰਮ ਕਰਨ ਵਾਲੇ ਪਸ਼ੂ ਪਾਲਕ ਵਧੇਰੇ ਮੁਨਾਫ਼ਾ ਕਮਾ ਰਹੇ ਹਨ। ਉਨ•ਾਂ ਕਿਹਾ ਕਿ ਪਸ਼ੂਆਂ ਦੀ ਸੁਚੱਜੀ ਸਾਂਭ-ਸੰਭਾਲ ਲਈ ਪਸ਼ੂ ਪਾਲਣ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਜਿਥੇ ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਸਮੇਂ-ਸਮੇਂ 'ਤੇ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ, ਉਥੇ ਦੁਧਾਰੂ ਪਸ਼ੂਆਂ ਤੋਂ ਉਚਤਮ ਗੁਣਵੱਤਾ ਅਤੇ ਵਧੇਰੇ ਮਾਤਰਾ ਵਿੱਚ ਦੁੱਧ ਲੈਣ ਲਈ ਸੰਤੁਲਿਤ ਪਸ਼ੂ ਖੁਰਾਕ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਪਸ਼ੂ ਪਾਲਕਾਂ ਨੂੰ ਪਿੰਡਾਂ ਵਿੱਚ ਕੈਂਪ ਲਗਾ ਕੇ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ•ਾਂ ਕਿਹਾ ਕਿ ਪਸ਼ੂ ਪਾਲਣ ਦੇ ਕਿੱਤੇ ਨੂੰ ਸਹਾਇਕ ਧੰਦੇ ਵੱਜੋਂ ਅਪਣਾ ਕੇ ਜ਼ਿਲ•ੇ ਦੇ ਪਸ਼ੂ ਪਾਲਕ ਆਪਣੀ ਆਮਦਨ ਵਿੱਚ ਚੌਖਾ ਵਾਧਾ ਕਰ ਸਕਦੇ ਹਨ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ: ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ•ੇ 'ਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਅੰਦਰ ਵਿਭਾਗ ਵੱਲੋਂ 25,337 ਗਾਂਵਾਂ ਨੂੰ ਵਿਦੇਸ਼ੀ ਅਤੇ ਹੋਰ ਟੀਕੇ ਲਗਾ ਕੇ ਪਸ਼ੂ ਪਾਲਕਾਂ ਨੂੰ ਨਸਲ ਸੁਧਾਰ ਦਾ ਨਵਾਂ ਰਾਹ ਵਿਖਾਇਆ ਹੈ ਅਤੇ 19,784 ਮੱਝਾਂ ਨੂੰ ਮਨਸੂਈ ਗਰਭਦਾਨ ਦੇ ਟੀਕੇ ਲਗਾ ਕੇ ਚਿੱਟੀ ਕ੍ਰਾਂਤੀ ਦੀ ਨੀਂਹ ਮਜ਼ਬੂਤ ਕੀਤੀ ਹੈ। ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ•ੇ ਅੰਦਰ ਪਸ਼ੂ-ਧਨ ਦੀ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਤੇ ਇਲਾਜ ਸਬੰਧੀ 31 ਪਸ਼ੂ ਭਲਾਈ ਕੈਂਪ ਲਗਾਏ ਜਾ ਚੁੱਕੇ ਹਨ। ਉਨ•ਾਂ ਜ਼ਿਲ•ੇ ਦੇ ਪਸ਼ੂ-ਪਾਲਕ ਧੰਦੇ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਸ਼ੂ ਪਾਲਣ ਵਿਭਾਗ ਨਾਲ ਰਾਬਤਾ ਬਣਾਈ ਰੱਖਣ, ਤਾਂ ਜੋ ਉਨ•ਾਂ ਨੂੰ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਦਿੱਤੀ ਜਾ ਰਹੀ ਸਬਸਿਡੀ, ਪਸ਼ੂਆਂ ਦੀ ਵੈਕਸੀਨ ਅਤੇ ਪਸ਼ੂਆਂ ਅੰਦਰ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਮਿਲ ਸਕੇ।