ਮਾਸਟਰ ਜਸਕਰਨਜੀਤ ਸਿੰਘ ਨੂੰ ਸਦਮਾ,ਸਹੁਰਾ ਸਾਹਿਬ ਦੀ ਮੌਤ, ਅੰਤਿਮ ਅਰਦਾਸ 19 ਅਗਸਤ ਐਤਵਾਰ ਨੂੰ

ਮੋਗਾ,18 ਅਗਸਤ (ਜਸ਼ਨ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਵਿਖੇ ਸੇਵਾਵਾਂ ਨਿਭਾਅ ਰਹੇ ਮੈਥ ਮਾਸਟਰ ਡਾ: ਜਸਕਰਨਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਸਤਿਕਾਰਯੋਗ ਸਹੁਰਾ ਸਾਹਿਬ ਸ.ਦਰਸ਼ਨ ਸਿੰਘ ਪਿਛਲੇ ਦਿਨੀਂ ਆਕਾਲ ਚਲਾਣਾ ਕਰ ਗਏ । ਸ: ਦਰਸ਼ਨ ਸਿੰਘ (ਉਮਰ 65 ਸਾਲ) ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਹਾਇਕ ਰਜਿਸਟਰਾਰ ਵਜੋਂ ਸੇਵਾ ਮੁਕਤ ਹੋਏ ਸਨ ਅਤੇ ਅੱਜ ਕੱਲ ਉਹ ਪੱਕੇ ਤੌਰ ’ਤੇ ਮੋਗਾ ਵਿਖੇ ਨਿਵਾਸ ਕਰ ਰਹੇ ਸਨ । ਉਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹਨਾਂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ,ਉੱਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ , ਜ਼ਿਲਾ ਸਾਇੰਸ ਸੁਪਰਵਾਈਜ਼ਰ ਨਿਸ਼ਾਨ ਸਿੰਘ , ਸਹਾਇਕ ਸਿੱਖਿਆ ਅਫਸਰ ਇੰਦਰਪਾਲ ਸਿੰਘ ਢਿੱਲੋਂ, ਲੈਕਚਰਾਰ ਜਤਿੰਦਰਪਾਲ ਸਿੰਘ ਖੋਸਾ,ਸਰਪੰਚ ਮੇਜਰ ਸਿੰਘ ਤੋਂ ਇਲਾਵਾ ਡੀ.ਟੀ.ਐੱਫ. ਪੰਜਾਬ ਅਤੇ ਹੋਰਨਾਂ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਖਿਆ ਕਿ ਸ: ਦਰਸ਼ਨ ਸਿੰਘ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ ਨੂੰ ਡੂੰਘਾ ਸਦਮਾ ਪੁੱਜਾ ਹੈ ਬਲਕਿ ਸਮਾਜ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸ: ਦਰਸ਼ਨ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 19 ਅਗਸਤ ਦਿਨ ਐਤਵਾਰ ਨੂੰ ਗੁਰਦਵਾਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ,ਨੇੜੇ ਸੈਕਰਡ ਹਾਰਟ ਸਕੂਲ,ਦੁਸਾਂਝ ਰੋਡ ਮੋਗਾ ਵਿਖੇ 12 ਤੋਂ 1 ਵਜੇ ਤੱਕ ਹੋਵੇਗਾ ।