‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਅੰਮੀਵਾਲਾ ਵਿਖੇ ਜੋਨਲ ਬੈਡਮਿੰਟਨ ਟੂਰਨਾਮੈਟ ਦੀ ਹੋਈ ਸ਼ੁਰੂਆਤ ,ਉਦਘਾਟਨ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੇ ਪੁੱਤਰ ਰੁਪਿੰਦਰ ਸਿੰਘ ਲੋਹਗੜ ਵੱਲੋ ਕੀਤਾ ਗਿਆ

ਮੋਗਾ 21 ਅਗਸਤ: (ਜਸ਼ਨ): ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋ ਦੂਰ ਰੱਖਣ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਅਧੀਨ ਅੱਜ ਸਰਕਾਰੀ ਹਾਈ ਸਕੂਲ ਅੰਮੀਵਾਲਾ ਵਿਖੇ ਧਰਮਕੋਟ ਜ਼ੋਨ ਦੇ ਚਾਰ ਰੋਜ਼ਾ ਜੋਨਲ ਬੈਡਮਿੰਟਨ ਟੂਰਨਾਮੈਟ ਦੀ ਸ਼ੁਰੂਆਤ ਕੀਤੀ ਗਈ। ਇਸ ਟੂਰਨਾਮੈਟ ਦਾ ਉਦਘਾਟਨ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਸੁਖਜੀਤ ਸਿੰਘ ਲੋਹਗੜ ਦੇ ਸਪੁੱਤਰ ਸ੍ਰ. ਰੁਪਿੰਦਰ ਸਿੰਘ ਲੋਹਗੜ ਵੱਲੋ ਕੀਤਾ ਗਿਆ। ਇਸ ਟੂਰਨਾਮੈਟ ਵਿੱਚ ਧਰਮਕੋਟ ਜ਼ੋਨ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਸ੍ਰ. ਰੁਪਿੰਦਰ ਸਿੰਘ ਲੋਹਗੜ ਨੇ ਵੱਖ-ਵੱਖ ਸਕੂਲਾਂ ਤੋ ਆਏ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਉਨਾਂ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋ ਦੂਰ ਰਹਿ ਕੇ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨਾਂ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੋ ਇਲਾਵਾ ਗੁਰਬੀਰ ਸਿੰਘ ਗੋਗਾ ਬਲਾਕ ਪ੍ਰਧਾਨ ਧਰਮਕੋਟ, ਸੋਹਣਾ ਖੇਲਾ PA TO MLA SUKHJIT SINGH KAKA LOHGARH, ਸੁਖਦੇਵ ਸਿੰਘ, ਰਾਜਨ ਸਿੰਗਲਾ, ਜਸਵੀਰ ਸਿੰਘ ਕਲਸੀ, ਦਲਜੀਤ ਸਿੰਘ, ਬਲਵਿੰਦਰ ਅਤੇ ਕੌਰ ਸਿੰਘ ਆਦਿ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ