ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮਾਂ ਕਰਵਾਉਣ ਦੇ ਆਦੇਸ਼

ਮੋਗਾ 3 ਸਤੰਬਰ:(ਜਸ਼ਨ)-ਜ਼ਿਲਾ ਮੈਜਿਸਟ੍ਰੇਟ ਮੋਗਾ ਸ. ਦਵਿੰਦਰਪਾਲ ਸਿੰਘ ਖਰਬੰਦਾ ਆਈ.ਏ.ਐਸ ਵੱਲੋਂ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਲਾਈਸੈਂਸ ਸੁਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਸ. ਖਰਬੰਦਾ ਨੇ ਅੱਗੇ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਹੀ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹਰ ਪ੍ਰਕਾਰ ਦੇ ਹਥਿਆਰ ਚੁੱਕਣ ‘ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਵੀ ਯਕੀਨੀ ਬਣਾਉਣ।