15 ਕਿਲੋ ਅਫੀਮ ਸਮੇਤ ਦੋ ਕਥਿਤ ਦੋਸ਼ੀ ਕਾਬੂ ਕੀਤੇ , ਅਸਾਮ ਤੋਂ ਲਿਆ ਕੇ ਪੰਜਾਬ ਵਿੱਚ ਕਰਦੇ ਸਨ ਅਫੀਮ ਦੀ ਸਪਲਾਈ ,ਦੋਸ਼ੀਆਂ ਚ ਤ੍ਰਿਪੁਰਾ ਦੀ ਔਰਤ ਸ਼ਾਮਲ

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 3 ਸਤੰਬਰ: (jagdev singh)ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੰਡੀ ਗੋਬਿੰਦਗੜ੍ਹ ਪੁਲਿਸ ਨੇ 15 ਕਿਲੋ ਅਫੀਮ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਸ. ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਡੀ.ਐਸ.ਪੀ. ਅਮਲੋਹ ਸ਼੍ਰੀ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਥਾਣੇ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਕੁਲਜੀਤ ਸਿੰਘ, ਏ.ਅੇਸ.ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਜਗਦੀਪ ਸਿੰਘ, ਹੈਡ ਕਾਂਸਟੇਬਲ ਸੱਜਣ ਸਿੰਘ, ਹੈਡ ਕਾਂਸਟੇਬਲ ਸਲਾਮਦੀਨ, ਹੈਡ ਕਾਂਸਟੇਬਲ ਸਮਸ਼ੇਰ ਸਿੰਘ, ਹੈਡ ਕਾਂਸਟੇਬਲ ਬਲਬੀਰ ਸਿੰਘ, ਕਾਂਸਟੇਬਲ ਮਨੇਸ਼ਰ ਕੁਮਾਰ, ਕਾਂਸਟੇਬਲ ਕਿਰਨਜੀਤ, ਕਾਂਸਟੇਬਲ ਸਵਰਨ ਸਿੰਘ, ਕਾਂਸਟੇਬਲ ਕੁਲਵਿੰਦਰ ਸਿੰਘ ਤੇ ਮਹਿਲਾ ਕਾਂਸਟੇਬਲ ਮਨਦੀਪ ਕੌਰ ਸਰਕਾਰੀ ਗੱਡੀ ਸਕਾਰਪੀਓ ਨੰ: ਪੀ.ਬੀ. 23 ਜੇ5358 ਜਿਸ ਨੂੰ ਡਰਾਈਵਰ ਹੈਡ ਕਾਂਸਟੇਬਲ ਸਤਨਾਮ ਸਿੰਘ ਚਲਾ ਰਹੇ ਸਨ, ਨੇ ਮੰਡੀ ਗੋਬਿੰਦਗੜ੍ਹ ਦੇ ਯੈਸ ਬੈਂਕ ਦੇ ਸਾਹਮਣੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਅਸ਼ੋਕਾ ਲੇਲੈਂਡ ਦਾ ਇੱਕ ਕੈਂਟਰ ਨੰ: ਪੀ.ਬੀ. 11 ਬੀ.ਵੀ7979 ਜਿਸ ਦਾ ਰੰਗ ਮਸਟਡ ਸੀ, ਸਰਹਿੰਦ ਸਾਈਡ ਵੱਲੋਂ ਆਇਆ । ਸ਼੍ਰੀਮਤੀ ਮੀਨਾ ਨੇ ਦੱਸਿਆ ਕਿ ਪੁਲਿਸ ਟੀਮ ਨੇ ਜਦੋਂ ਇਸ ਕੈਂਟਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਦੇ ਨਾਲ ਬੈਠੀ ਇੱਕ ਔਰਤ ਆਪਸ ਵਿੱਚ ਗੱਲਾਂ ਕਰਨ ਲੱਗ ਪਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਕੈਂਟਰ ਨੂੰ ਰੋਕ ਕੇ ਸ਼ੱਕ ਪੈਣ 'ਤੇ ਡਰਾਈਵਰ ਦਾ ਨਾਮ ਪੁਛਿਆ ਤਾਂ ਉਸ ਨੇ ਆਪਣਾ ਨਾਮ ਬਬਲੀ ਸਿੰਘ ਪੁੱਤਰ ਮਹਿਤਾਬ ਸਿੰਘ ਉਰਫ ਫੁੱਲਗੇਂਦ ਦਾਸ ਵਾਸੀ ਮਕਾਨ ਨੰ: 26 ਗਲੀ ਨੰ: 1 ਵਾਲਮੀਕ ਮੁਹੱਲਾ ਨੇੜੇ ਰੇਲਵੇ ਸਟੇਸ਼ਨ ਸਰਹਿੰਦ ਦੱਸਿਆ ਅਤੇ ਉਸ ਦੇ ਨਾਲ ਬੈਠੀ ਔਰਤ ਨੇ ਆਪਣਾ ਨਾਮ ਰੀਨਾ ਦਾਸ ਪਤਨੀ ਸੁਨੀਲ ਕੌਮ ਪੰਡਤ ਵਾਸੀ ਪਿੰਡ ਜਾਰੂਲ ਡੋਰਾ ਥਾਣਾ ਅਗਰਤਲਾ ਜ਼ਿਲ੍ਹਾ ਦੱਖਣ ਤ੍ਰਿਪੁਰਾ ਦੱਸਿਆ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਅਮਲੋਹ ਸ਼੍ਰੀ ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਡਰਾਈਵਰ ਸੀਟ ਦੇ ਪਿਛਲੇ ਪਾਸੇ ਇੱਕ ਕਾਲੇ ਰੰਗ ਦਾ ਵਜਨਦਾਰ ਬੈਗ ਵਿੱਚ ਪਏ ਲਿਫਾਫੇ ਵਿੱਚੋਂ 7 ਕਿਲੋ ਅਫੀਮ ਬਰਾਮਦ ਹੋਈ ਜਦੋਂ ਕਿ ਰੀਨਾ ਦਾਸ ਦੀਆਂ ਲੱਤਾਂ ਵਿਚਕਾਰ ਰੱਖੇ ਲਾਲ ਰੰਗ ਦੇ ਅਟੈਚੀ ਦੀ ਤਲਾਸ਼ੀ ਕਰਨ 'ਤੇ ਉਸ ਵਿੱਚ ਪਏ ਲਿਫਾਫੇ ਵਿੱਚੋਂ 8 ਕਿਲੋ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀਆਂ ਤੋਂ 15 ਕਿਲੋ ਅਫੀਮ ਬਰਾਮਦ ਕੀਤੀ ਗਈ ਅਤੇ ਪੁਲਿਸ ਟੀਮ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 186185 ਅਧੀਨ ਮੁਕੱਦਮਾ ਨੰ: 175 ਮਿਤੀ 2918 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ਼ ਕੀਤਾ ਗਿਆ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਢਲੀ ਪੁੱਛਗਿਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆਂ ਹੈ ਕਿ ਉਹ ਅਸਾਮ ਤੋਂ ਅਫੀਮ ਲਿਆ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਹੋਰ ਵੀ ਡੁੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਅਤੇ ਇਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾਂ ਹੈ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ