ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ ਅਧਿਆਪਕ ਦਿਵਸ,ਕੁਲਦੀਪ ਸਿੰਘ ਵੈਦ ਐਮ ਐਲ ਏ ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਮੋਗਾ ,5 ਸਤੰਬਰ (ਜਸ਼ਨ):  ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕ ਦਿਵਸ ਪੂਰੇ ਜੋਸ਼  ਨਾਲ ਮਨਾਇਆ ਗਿਆ। ਇਸ ਮੌਕੇ ਸ. ਕੁਲਦੀਪ ਸਿੰਘ ਵੈਦ ਆਈ ਏ ,ਐਸ ਐਮ ਐਲ ਏ ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ  ਸ਼ਿਰਕਤ ਕੀਤੀ ।ਇਸ ਮੌਕੇ ਸਕੂਲ ਦੇ ਹੋਣਹਾਰ ਤੇ ਮਿਹਨਤੀ ਅਧਿਆਪਕਾਂ ਨੂੰ , ਕੁਲਦੀਪ ਸਿੰਘ ਵੈਦ ਵੱਲੋਂ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕੀਤੇ ਗਏ ।ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ  ਕੁਲਦੀਪ ਸਿੰਘ  ਸਹਿਗਲ, ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ ਅਤੇ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਹਾਜ਼ਰ ਸਨ। ਚੇਅਰਮੈਨ ਦਵਿੰਦਰ ਪਾਲ ਸਿੰਘ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਤੇ ਵਧਾਈ ਦਿੱਤੀ ।ਇਸ ਮੌਕੇ ਸਕੂਲ ਦੇ ਐਡਮਨਿਸਟਰੇਟਰ ਮੈਡਮ ਦੇ ਜਨਮ ਦਿਨ ਦੇ ਮੌਕੇ ਤੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ ।ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਅਤੇ ਮਮਤਾ ਸ਼ਰਮਾ ਨੇ  ਆਪੋ ਆਪਣੇ ਭਾਸ਼ਣ ਦਿੱਤੇ ।ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਰੇ ਅਧਿਆਪਕਾਂ ਦੀ ਵੱਖ ਵੱਖ ਮਨੋਰੰਜਨ ਭਰਪੂਰ ਖੇਡਾਂ ਦਾ ਪ੍ਰਬੰਧ ਕੀਤਾ। ਅਧਿਆਪਕਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ।ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਨਾਟਕ ਪੇਸ਼ ਕੀਤਾ ਗਿਆ ।ਅੰਤ ਵਿਚ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਸਾਰੇ ਅਧਿਆਪਕਾਂ ਨੂੰ  ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ।ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਅਤੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਸਾਡਾ ਮੋਗਾ ਡਾਟ ਕਾਮ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ  ਕੈਂਬਰਿਜ ਸਕੂਲ ਦੇ ਸਟਾਫ ਤੇ ਮਾਣ ਮਹਿਸੂਸ ਕਰਦੇ ਹਨ ਜਿਨ੍ਹਾਂ ਦੀ ਦਿਨ ਰਾਤ ਦੀ ਮਿਹਨਤ ਸਦਕਾ ਅਤੇ ਸਤਵਿੰਦਰ ਕੌਰ ਪਿ੍ੰਸੀਪਲ ਦੀ ਯੋਗ ਅਗਵਾਈ ਸਦਕਾ ਅੱਜ ਕੈਂਬਰਿਜ ਸਕੂਲ ਸੂਬੇ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਉਣ ਦੇ ਸਮਰੱਥ ਹੋਇਆ ਹੈ ।ਲੁਧਿਆਣਾ ਦੇ ਵਿਧਾਇਕ  ਕੁਲਦੀਪ ਸਿੰਘ ਵੈਦ ਨੇ ਸਟਾਫ਼ ਨੂੰ ਸੰਬੋਧਨ ਕਰਦੇ ਹੋਇਆਂ ਕਿਹਾ ਕਿ ਅਧਿਆਪਕਾਂ ਦਾ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਹੁੰਦਾ ਹੈ, ਅਧਿਆਪਕ ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਉਂਦਾ ਹੈ ਉੱਥੇ ਸਮੁੱਚੇ ਸਮਾਜ ਦੀ ਸਿਰਜਣਾ ਵਿੱਚ ਵੀ ਆਪਣਾ ਯੋਗਦਾਨ ਪਾਉਂਦਾ ਹੈ। ਅਧਿਆਪਕਾਂ ਵੱਲੋਂ ਤਿਆਰ ਕੀਤੇ ਵਿਦਿਆਰਥੀ ਦੇਸ਼ ਦੀ ਸੇਵਾ ਬਤੌਰ ਡਾਕਟਰ, ਇੰਜੀਨੀਅਰ, ਵਕੀਲ ਬਣ ਕੇ ਕਰਦੇ ਹਨ ।ਅਖੀਰ ਚ ਦਵਿੰਦਰਪਾਲ ਸਿੰਘ ਰਿੰਪੀ ਨੇ ਸਮੁੱਚੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਅਤੇ ਸ ਕੁਲਦੀਪ ਸਿੰਘ ਵੈਦ ਐਮ ਐਲ ਏ ਲੁਧਿਆਣਾ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।