ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਅਧਿਆਪਕ ਦਿਵਸ

ਮੋਗਾ, 6 ਸਤੰਬਰ (ਜਸ਼ਨ)-ਸਥਾਨਕ ਮਾਉਟ ਲਿਟਰਾ ਜੀ ਸਕੂਲ ’ਚ ਅੱਜ ਅਧਿਆਪਕ ਦਿਵਸ ਡਾ. ਰਾਧਾ ਕਰਿਸ਼ਨਨ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਰੀਬਨ ਕੱਟ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨਾਂ ਡਾ. ਸਰਵਪੱਲੀ ਰਾਧਾ ਕਰਿਸ਼ਨਨ ਦੀ ਜੀਵਨੀ ਬਾਰੇ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਉਨਾਂ ਕਿਹਾ ਕਿ ਅਧਿਆਪਕਾਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਬੱਚਿਆਂ ਨੂੰ ਜ਼ਿਾਆਦਾ ਤੋਂ ਜ਼ਿਆਦਾ ਮਿਹਨਤ ਨਾਲ ਪੜਾਉਣ। ਉਨਾਂ ਕਿਹਾ ਕਿ ਜਿੰਦਗੀ ’ਚ ਸਫਲਤਾ ਅਤੇ ਮੰਜ਼ਿਲ ਨੂੰ ਹਾਸਲ ਕਰਨ ਦੇ ਲਈ ਸਭ ਤੋਂ ਪਹਿਲਾਂ ਸਹੀ ਅਧਿਆਪਕ ਦਾ ਮਾਰਗ ਦਰਸ਼ਨ ਬੇਹੱਦ ਜ਼ਰੂਰੀ ਹੈ। ਸਮਾਗਮ ਉਪਰੰਤ ਅਧਿਆਪਕਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।