ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਦੇ ਪਿਤਾ ਕਰਮ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵਿਧਾਇਕ ਡਾ. ਹਰਜੋਤ ਅਤੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਤਰਫ਼ੋ ਮਿ੍ਰਤਕ ਦੇਹ ‘ਤੇ ਕੀਤੀਆਂ ਫੁੱਲ ਮਾਲਾਵਾਂ ਅਰਪਿਤ

ਮੋਗਾ 6 ਸਤੰਬਰ: (ਜਸ਼ਨ): ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜੇਤੂ ਖਿਡਾਰੀ ਤੇਜਿੰਦਰਪਾਲ ਸਿੰਘ ਦੇ ਪਿਤਾ ਸਵਰਗੀ ਸ੍ਰੀ. ਕਰਮ ਸਿੰਘ ਦਾ ਉਨਾਂ ਦੇ ਜੱਦੀ ਪਿੰਡ ਖੋਸਾ ਪਾਂਡੋ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਕੇ ਸਬੰਧੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹ ਆਪਣੇ ਬੇਟੇ ਤੇਜਿੰਦਰਪਾਲ ਸਿੰਘ, ਬੇਟੀ ਨਵਦੀਪ ਕੌਰ, ਧਰਮ ਪਤਨੀ ਪਿ੍ਰਤਪਾਲ ਕੌਰ, ਬਜੁਰਗ ਮਾਤਾ ਅਤੇ ਸਕੇ ਸਬੰਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਐਸ.ਪੀ. ਪਿ੍ਰਥੀਪਾਲ ਸਿੰਘ ਵੱਲੋ ਪੰਜਾਬ ਸਰਕਾਰ ਦੀ ਤਰਫ਼ੋ ਸਵਰਗੀ ਸ੍ਰ. ਕਰਮ ਸਿੰਘ ਦੀ ਮਿ੍ਰਤਕ ਦੇਹ ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ ਅਤੇ ਡਿਪਟੀ ਕਮਿਸ਼ਨਰ ਵੱਲੋ ਉਨਾਂ ਦੀ ਮਿ੍ਰਤਕ ਦੇਹ ‘ਤੇ ਦੋਸ਼ਾਲਾ ਵੀ ਪਾਇਆ ਗਿਆ। ਇਸ ਮੌਕੇ ਵਿਧਾਇਕ ਮੋਗਾ ਡਾ. ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਸਵਰਗੀ ਸ੍ਰ. ਕਰਮ ਸਿੰਘ ਦੀ ਯੋਗ ਅਗਵਾਈ ਅਤੇ ਆਸ਼ੀਰਵਾਦ ਸਦਕਾ ਹੀ ਉਨਾਂ ਦੇ ਪੁੱਤਰ ਤੇਜਿੰਦਰਪਾਲ ਸਿੰਘ ਨੇ ਖੇਡਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਭਾਰਤ ਦੀ ਝੋਲੀ ਵਿੱਚ ਪਾ ਕੇ ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ।

 ਉਨਾਂ ਪ੍ਰੀਵਾਰਕ ਮੈਬਰਾਂ ਨ੍ਵੁੰ  ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋ ਉਨਾਂ ਦੀ ਹਰ ਤਰਾਂ ਦੀ ਮੱਦਦ ਕੀਤੀ ਜਾਵੇਗੀ ਅਤੇ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨਾਂ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।ਜਿਕਰਯੋਗ ਹੈ ਕਿ ਸਵਰਗੀ ਕਰਮ ਸਿੰਘ ਪਿਛਲੇ ਲਗਭਗ ਪੰਜ ਸਾਲ ਤੋ ਕੈਸਰ ਦੀ ਬਿਮਾਰੀ ਤੋ ਪੀੜਤ ਸਨ। ਉਹ ਰੱਸਾਕਸੀ ਦੇ ਵੀ ਉੱਘੇ ਖਿਡਾਰੀ ਸਨ। ਇਸ ਮੌਕੇ ਹੋਰਨਾਂ ਤੋ ਇਲਾਵਾ ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ,ਡਾ ਸੰਤ ਬਾਬਾ ਗੁਰਨਾਮ ਸਿੰਘ  ਡਰੋਲੀ ਭਾਈ ਕਾਰ ਸੇਵਾ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ,ਬਰਜਿੰਦਰ ਸਿੰਘ ਬਰਾੜ,ਨਗਰ ਨਿਗਮ ਮੋਗਾ ਦੇ ਮੇਅਰ ਅਕਸ਼ਿਤ ਜੈਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ,ਜਿਲਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ,  ਬਲਾਕ ਸੰਮਤੀ ਮੈਂਬਰ ਜਸਪਾਲ  ਸਿੰਘ ਖੋਸਾ, ਜਿਲਾ ਖੇਡ ਅਫ਼ਸਰ ਬਲਵੰਤ ਸਿੰਘ, ਤਹਿਸੀਲਦਾਰ ਲਖਵਿੰਦਰ ਸਿੰਘ, ਸਕੱਤਰ ਜਿਲਾ ਰੈੱਡ ਕਰਾਸ ਸੋਸਾਇਟੀ ਸਤਨਾਮ ਸਿੰਘ, ਕੋਚ ਮਹਿੰਦਰ ਸਿੰਘ ਢਿੱਲੋ, ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।​
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।
[8:56 PM, 9/6/2018] USHA KAUR JASHAN: ਨਗਰ ਨਿਗਮ ਮੋਗਾ ਦੇ ਚੇਅਰਮੈਨ ਅਕਸਰ ਜੈਨ