ਕਾਂਗਰਸ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ 'ਚ ਲੋਕਤੰਤਰ ਦਾ ਕਤਲ ਕਰਨ 'ਤੇ ਤੁਲੀ: ਡਾਕਟਰ ਦਲਜੀਤ ਸਿੰਘ ਚੀਮਾ
ਚੰਡੀਗੜ ,6 ਸਤੰਬਰ(ਜਸ਼ਨ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ ਜ਼ਿਲ•ਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਰਾਹ ਵਿਚ ਤਰ•ਾਂ ਤਰ•ਾਂ ਦੇ ਅੜਿੱਕੇ ਖੜ•ੇ ਕਰਕੇ ਲੋਕਤੰਤਰ ਦਾ ਕਤਲ ਕਰਨ ਉੱਤੇ ਤੁਲੀ ਹੋਈ ਹੈ।ਇਸ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣ ਅਮਲ ਨਾਲ ਜੁੜੇ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਵਿਚੋਂ ਗੈਰਹਾਜ਼ਰ ਰਹਿਣ ਕਰਕੇ ਨਾਮਜ਼ਦਗੀਆਂ ਦਾਖ਼ਲ ਕਰਨ ਵਿਚ ਬਹੁਤ ਸਮੱਸਿਆਵਾਂ ਆ ਰਹੀਆਂ ਹਨ। ਦੂਜੇ ਪਾਸੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਕਾਂਗਰਸੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਉੱਤੇ ਬੈਠੇ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮੁਕੰਮਲ ਕਰਵਾ ਰਹੇ ਹਨ।ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੀ ਅਜਿਹੇ ਅੜਿੱਕੇ ਡਾਹੁਣ ਵਾਲੀ ਕਾਰਵਾਈ ਤੋਂ ਤੰਗ ਹੋ ਕੇ ਅਕਾਲੀ-ਭਾਜਪਾ ਵਰਕਰਾਂ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਪ੍ਰਦਰਸ਼ਨ ਕਰਨੇ ਪਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਿਹੀਆਂ ਗੜਬੜੀਆਂ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਵਜੂਦ ਇਹ ਸਭ ਵਾਪਰ ਰਿਹਾ ਹੈ। ਇਸ ਸੰਬੰਧੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ 13 ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਹਨਾਂ ਵਿਚੋ ਸਿਰਫ ਤਿੰਨ ਮਾਮਲਿਆਂ ਵਿਚ ਹੀ ਲੋੜੀਂਦੀ ਕਾਰਵਾਈ ਕੀਤੀ ਗਈ ਹੈ।ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਸਥਿਤੀ ਨੂੰ ਵੇਖਦਿਆਂ ਡਾਕਟਰ ਚੀਮਾ ਨੇ ਅੱਜ ਚੋਣ ਕਮਿਸ਼ਨ ਨੂੰ ਦੂਜੀ ਚਿੱਠੀ ਲਿਖੀ ਹੈ, ਜਿਸ ਵਿਚ ਵਿਰੋਧੀ ਉਮੀਦਵਾਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਤੋਂ ਜਾਣੂ ਕਰਵਾਉਂਦਿਆਂ ਇਹ ਅਪੀਲ ਕੀਤੀ ਗਈ ਹੈ ਕਿ ਉਹ ਖੁਦ ਦਖ਼ਲ ਦੇ ਕੇ ਚੋਣ ਪ੍ਰਕਿਰਿਆ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰੀ ਦੇ ਮੁਕਾਬਲੇ ਵਾਲੀ ਬਣਾਉਣ।ਚਿੱਠੀ ਵਿਚ ਡਾਕਟਰ ਚੀਮਾ ਨੇ ਵੱਖ ਵੱਖ ਜ਼ਿਲਿ•ਆਂ ਅਤੇ ਬਲਾਕ ਸਮਿਤੀਆਂ ਤੋਂ 16 ਨਵੀਆਂ ਸ਼ਿਕਾਇਤਾਂ ਦੀ ਸੂਚੀ ਦਿੱਤੀ ਹੈ ਅਤੇ ਨਾਲ ਹੀ ਤਹਿਸੀਲਦਾਰਾਂ ਅਤੇ ਬੀਡੀਓਜ਼ ਦੇ ਖਾਲੀ ਪਏ ਦਫ਼ਤਰਾਂ ਦੀ ਤਸਵੀਰਾਂ ਵੀ ਭੇਜੀਆਂ ਹਨ। ਉਹਨਾਂ ਕਿਹਾ ਕਿ ਪੀੜਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਇਨਸਾਫ ਲੈਣ ਲਈ ਬਹੁਤ ਸਾਰੀਆਂ ਥਾਂਵਾਂ ਉੱਤੇ ਧਰਨੇ ਲਾਉਣੇ ਪਏ ਹਨ।ਡਾਕਟਰ ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦੇ ਚੌਥੇ ਅਤੇ ਆਖਰੀ ਦਿਨ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਚਿੱਠੀ ਨਾਲ ਭੇਜੀਆਂ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕਰਨ।