ਜ਼ਿਲੇ ਦਾ ਕੋਈ ਵੀ ਯੋਗ ਵਿਅਕਤੀ ਵੋਟਰ ਬਣਨ ਤੋਂ ਨਾ ਰਹਿ ਜਾਵੇ ਵਾਂਝਾ-ਜ਼ਿਲਾ ਚੋਣਕਾਰ ਅਫ਼ਸਰ,,,,ਗੁਰੂ ਨਾਨਕ ਕਾਲਜ ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਮੋਗਾ 8 ਸਤੰਬਰ:(ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਡੀ.ਪੀ.ਐਸ ਖਰਬੰਦਾ ਦੇ ਆਦੇਸ਼ਾਂ ਤਹਿਤ ਯੋਗ ਵੋਟਰਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਜਾਗਰੂਕ ਕਰਨ ਹਿਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜਂੋ ਜ਼ਿਲੇ ਦਾ ਕੋਈ ਵੀ ਯੋਗ ਵਿਅਕਤੀ ਵੋਟਰ ਬਣਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਸਥਾਨਕ ਗੁਰੂ ਨਾਨਕ ਕਾਲਜ ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਉਮਰ ਮਿਤੀ 1 ਜਨਵਰੀ, 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਨੇ ਅਜੇ ਤੱਕ ਵੋਟ ਨਹੀਂ ਬਣਵਾਈ, ਤਾਂ ਉਹ ਤੁਰੰਤ ਆਪਣਾ ਫ਼ਾਰਮ ਭਰ ਕੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਜਾਂ ਆਪਣੇ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮਾ ਕਰਵਾ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਮਮਮ।ਅਡਤਬ।ਜਅ  ਪੋਰਟਲ ‘ਤੇ ਆਨ-ਲਾਈਨ ਫ਼ਾਰਮ ਭਰ ਕੇ ਵੀ ਆਪਣੀ ਵੋਟ ਬਣਵਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ 1 ਸਤੰਬਰ ਤੋਂ 31 ਅਕਤੂਬਰ, 2018 ਤੱਕ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਵਿਸੇਸ਼ ਮੁਹਿੰਮ ਦੌਰਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਿਲ ਕਰਨ, ਸੋਧ ਕਰਨ ਜਾਂ ਕੱਟਣ ਵਾਸਤੇ ਸਬੰਧਤ ਫ਼ਾਰਮ ਭਰ ਕੇ ਆਪਣੇ ਹਲਕੇ ਦੇ ਬੀ.ਐਲ.ਓ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦਿੱਤੇ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋ ਵਾਂਝਾ ਨਾ ਰਹੇ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਸਵਰਨਜੀਤ ਸਿੰਘ, ਡਾ: ਸਿਮਰਜੀਤ ਕੌਰ ਗਿੱਲ, ਡਾ: ਗੁਰਮੀਤ ਕੌਰ, ਗੁਰਪਾਲ ਸਿੰਘ, ਸੁਪਰਡੈਂਟ ਸੁਖਮਿੰਦਰ ਸਿੰਘ, ਮਨਜੀਤ ਸਿੰਘ, ਗੁਰਸੇਵਕ ਸਿੰਘ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।