ਪੜੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

ਮੋਗਾ,8 ਸਤੰਬਰ(ਜਸ਼ਨ)-ਸਮਾਜ ਨੂੰ ਸਹੀ ਸੇਧ ਦੇਣ ਲਈ ਅਧਿਆਪਕ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਲਈ ਦੇਸ਼ ਭਰ ਵਿੱਚ ਹਰ ਸਾਲ 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵੱਜੋਂ ਮਨਾਉਂਦਿਆਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਅਧਿਆਪਕਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਅਧਿਆਪਕਾਂ ਨੂੰ ਸਟੇਟ ਐਵਾਰਡ ਭੇਂਟ ਕੀਤੇ ਗਏ। ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓ.ਪੀ.ਸੋਨੀ, ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਵੱਲੋਂ ਵੱਖ ਵੱਖ ਜ਼ਿਲਿਆਂ ਤੋਂ ਅਧਿਆਪਕਾਂ ਦਾ ਰਾਜ ਪੱਧਰੀ ਸਨਮਾਨ ਕੀਤਾ ਗਿਆ ਜਿਸ ਵਿੱਚ ਜ਼ਿਲਾ ਮੋਗਾ ਤੋਂ ਦਿਲਬਾਗ ਸਿੰਘ ਜੀ.ਟੀ.ਬੀ. ਗੜ , ਗੌਰਵ ਸ਼ਰਮਾਂ ਕੜਿਆਲ ਅਤੇ ਮਨਮੀਤ ਸਿੰਘ ਰਾਏ ਬੁੱਟਰ ਖੁਰਦ ਵੀ ਸ਼ਾਮਿਲ ਸਨ। ਇਹਨਾਂ ਅਧਿਆਪਕਾਂ ਦਾ ਜ਼ਿਲਾ ਮੋਗਾ ਵਿਖੇ ਪਹੁੰਚਣ ਤੇ ਜ਼ਿਲਾ ਸਿੱਖਿਆ ਅਫਸਰ (ਸੈਕੰ.) ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ, ਪੜੋ ਪੰਜਾਬ ਪੜਾਓ ਪੰਜਾਬ ਜ਼ਿਲਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ, ਸਹਾਇਕ ਜ਼ਿਲਾ ਕੋਆਰਡੀਨੇਟਰ ਬਲਦੇਵ ਰਾਮ, ਸੁਖਵਿੰਦਰ ਸਿੰਘ ਅਤੇ ਜ਼ਿਲਾ ਮੋਗਾ ਦੀ ਸਮੁੱਚੀ ਪੜੋ ਪੰਜਾਬ ਪੜਾਓ ਪੰਜਾਬ ਟੀਮ ਵਲੋਂ ਡਾਇਟ ਮੋਗਾ ਵਿਖੇ ਸਵਾਗਤ ਕੀਤਾ ਗਿਆ। ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਵੱਲੋਂ ਸਮੂਹ ਐਵਾਰਡ ਪ੍ਰਾਪਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਜ਼ਿਲਾ ਮੋਗਾ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇਹਨਾਂ ਅਧਿਆਪਕਾਂ ਨੂੰ ਸਨਮਾਨਿਆ ਗਿਆ ਹੈ। ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲ਼ਖ ਦੁਆਰਾ ਸਟੇਟ ਐਵਾਰਡ ਪ੍ਰਾਪਤ ਅਧਿਆਪਕਾਂ ਦੁਆਰਾ ਆਪਣੇ ਕੰਮ ਵਿੱਚ ਦਿਖਾਈ ਵਿਲੱਖਣਤਾ ਲਈ ਸ਼ਲਾਘਾ ਕੀਤੀ। ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਵੱਲੋਂ ਇਹਨਾਂ ਅਧਿਆਪਕਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬਿਨਾਂ ਅੱਕੇ ਥੱਕੇ ਇਹਨਾਂ ਅਧਿਆਪਕਾਂ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਸੁਖਦੇਵ ਸਿੰਘ ਅਰੋੜਾ ਜ਼ਿਲਾ ਕੋਆਰਡੀਨੇਟਰ ਦੁਆਰਾ ਸਟੇਟ ਐਵਰਾਡ ਅਧਿਆਪਕਾਂ ਦੀਆਂ ਪੜਾਈ ਦੇ ਨਾਲ ਨਾਲ ਸਕੂਲ ਪੱਧਰ ਤੇ ਹਾਸਿਲ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਨਾਲ ਹੀ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਅਤੇ ਪੜੋ ਪੰਜਾਬ ਪੜਾਓ ਪੰਜਾਬ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਰਹਿਨੁਮਾਈ ਕਰਕੇ ਜ਼ਿਲਾ ਮੋਗਾ ਦੇ ਅਧਿਆਪਕਾਂ ਨੂੰ ਇਹ ਮਾਣ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਸਮੇਂ ਬੀ.ਐੱਮ.ਟੀ. ਸੁਰਿੰਦਰ ਸਿੰਘ, ਮਨੋਜ ਕੁਮਾਰ, ਸ਼ੁਸ਼ੀਲ ਕੁਮਾਰ, ਸਵਰਨਜੀਤ ਸਿੰਘ, ਸੀ.ਐੱਮ.ਟੀ. ਜੈਇੰਦਰਪਾਲ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਅਮਿਤ ਕੁਮਾਰ, ਹਰਬੰਸ ਸਿੰਘ, ਪ੍ਰਦੀਪ ਕੁਮਾਰ, ਮਨਜੀਤ ਸਿੰਘ, ਵਿਕਾਸ ਨਾਗਪਾਲ, ਮਨਦੀਪ ਸਿੰਘ, ਕੁਲਦੀਪ ਸਿੰਘ ਵੀ ਹਾਜ਼ਰ ਸਨ।