ਮਾਉਟ ਲਿਟਰਾ ਜ਼ੀ ਸਕੂਲ ਵਿਚ ਟੀਚਰ ਟਰੇਨਿੰਗ ਵਰਕਸ਼ਾਪ ਦਾ ਆਯੋਜਨ

ਮੋਗਾ,8 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਕੈਂਬਰਿਜ ਯੂਨੀਵਰਸਿਟੀ ਦੇ ਮਾਹਿਰ ਗੌਰਵ ਦੁਆ ਦੀ ਅਗਵਾਈ ਹੇਠ ਟੀਚਰ ਟ੍ਰੇਨਿੰਗ ਵਰਕਸਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੇਤਰੀ ਪ੍ਰਬੰਧਕ ਸੁਜਾਤਾ ਪਾਲ,ਹਰਪ੍ਰੀਤ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ,ਜਿਨਾਂ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ,ਪਿ੍ਰੰਸੀਪਲ ਨਿਰਮਲ ਧਾਰੀ ਤੇ ਸਟਾਫ ਨੇ ਸਵਾਗਤ ਕੀਤਾ। ਇਸ ਮੌਕੇ ਮਾਉਟ ਲਿਟਰਾ ਜੀ ਸਕੂਲ ਦੇ ਟੀਚਰਾਂ ਤੇ ਹੋਰਨਾਂ ਸਕੂਲਾਂ ਦੇ ਟੀਚਰਾਂ ਨੇ ਹਿੱਸਾ ਲਿਆ।

ਇਸ ਟ੍ਰੇਨਿੰਗ ਵਰਕਸ਼ਾਪ ਨੂੰ ਸੰਬੋਧਨ ਕਰਦਿਆ ਸੁਜਾਤਾ ਪਾਲ ਤੇ ਹਰਪ੍ਰੀਤ ਸੋਢੀ ਨੇ ਕਿਹਾ ਕਿ ਟੀਚਰ ਟ੍ਰੇਨਿੰਗ ਵਰਕਸ਼ਾਪ ਦਾ ਮੁੱਖ ਮੰਤਵ ਨਵੇਂ ਬੱਚਿਆ ਨੂੰ ਬਦਲੇ ਸਿਲੇਬਸ ਬਾਰੇ ਜਾਣੂ ਕਰਵਾਉਣ ਅਤੇ ਸਾਰੇ ਟੀਚਰਾਂ ਨੂੰ ਨਵੇਂ ਕਿਤਾਬੀ ਗਿਆਨ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ ਇਸ ਵਰਕਸ਼ਾਪ ਦਾ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿਚ ਬੱਚਿਆਂ ਵਿਚ ਵੰਡੇ ਜਾ ਰਹੇ ਗਿਆਨ ਬਾਰੇ ਪੁੱਜੇ ਸਾਰੇ ਟੀਚਰਾਂ ਦਾ ਧੰਨਵਾਦ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਇਸ ਤਰਾਂ ਦੇ ਟੀਚਰ ਟਰੇਨਿੰਗ ਵਰਕਸ਼ਾਪ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਸਕੂਲ ਸਟਾਫ ਹਾਜ਼ਰ ਸਨ।