ਤੇਲ ਕੀਮਤਾਂ ਦੇ ਵਾਧੇ ਖਿਲਾਫ਼ 10 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਉਣ ਲਈ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ‘ਚ ਹੋਈ ਮੀਟਿੰਗ

ਮੋਗਾ, 8 ਸਤੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਦੀ ਸਰਕਾਰ ਖਿਲਾਫ਼ ਡੀਜ਼ਲ ਅਤੇ ਪੈਟਰੋਲ ਦੀਆਂ ਦਿਨੋ ਦਿਨ ਆਸਮਾਨ ਨੂੰ ਛੂਹ ਰਹੀਆਂ ਕੀਮਤਾ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕਰਨ ਲਈ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਦਫਤਰ  ਵਿੱਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ,ਅਸ਼ੋਕ ਧਮੀਜਾ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਕੌਂਸਲਰ ਗੁਰਪ੍ਰੀਤ ਕੌਰ, ਰਾਜੂ ਪ੍ਰਧਾਨ,ਕਸ਼ਮੀਰ ਸਿੰਘ ਲਾਲਾ, ਜ਼ਿਲਾਂ ਪ੍ਰੀਸ਼ਦ ਉਮੀਦਵਾਰ ਹਰਭਜਨ ਸਿੰਘ ਸੋਸਣ, ਸਟੀਫ਼ਨ ਪਾਲ, ਨਿਰਮਲ ਸਿੰਘ ਡਗਰੂ ਆਦਿ  ਹਾਜ਼ਰ ਸਨ। ਇਸ ਮੌਕੇ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਦੱਸਿਆ ਕਿ ਕੱਲ ਦਾ ਬੰਦ ਮੋਗਾ ਕਾਂਗਰਸ ਵੱਲੋਂ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਸਮੂਹ ਕਾਂਗਰਸੀ ਵਰਕਰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਉਣਗੇ। ਉਹਨਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅਤੇ ਕੰਮਕਾਜ ਸਵੇਰੇ 09 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰੱਖਣ ਤਾਂਕਿ ਮੋਦੀ ਸਰਕਾਰ ਨੂੰ ਪਤਾ ਲੱਗ ਸਕੇ ਕਿ ਹੁਣ ਲੋਕ ਉਨਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਮੋਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਉਸਨੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ ਪੈਟਰੋਲ-ਡੀਜ਼ਲ ਤੇ ਟੈਕਸ ਲਗਾ ਕੇ 11 ਲੱਖ ਕਰੋੜ ਰੁਪਏ ਕਮਾਏ ਹਨ। ਇਸ ਮੌਕੇ ਤੇ ਉਕਤ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤੇਲ ਕੀਮਤਾਂ ਨੂੰ ਕੰਟਰੋਲ ਨਾ ਕਰਨ ਅਤੇ ਕਾਂਗਰਸ ਵਲੋਂ ਬਾਰ ਬਾਰ ਮੰਗ ਕਰਨ ਤੇ ਵੀ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਨਾ ਲਿਆਉਣ ਦੇ ਰੋਸ ਵਿੱਚ ਸੰਪੂਰਨ ਬੰਦ ਕੀਤਾ ਜਾਵੇ ਤਾਂ ਕਿ ਗੂੰਗੀ ਅਤੇ ਬੋਲੀ ਹੋ ਚੁੱਕੀ ਸਰਕਾਰ ਦੇ ਕੰਨਾਂ ਤੱਕ ਆਮ ਲੋਕਾਂ ਦਾ ਦਰਦ ਪਹੁੰਚ ਸਕੇ। ਉਨਾਂ ਕਾਂਗਰਸ ਵਲੋਂ ਜਾਰੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮਈ 2014 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਕੱਚੇ ਤੇਲ ਦੀ ਅੰਤਰਰਾਸ਼ਟਰੀ ਕੀਮਤ 107 ਡਾਲਰ ਪ੍ਰਤੀ ਬੈਰਲ ਸੀ ਅਤੇ ਭਾਜਪਾ ਦੀ ਸਰਕਾਰ ਸਮੇਂ ਕੱਚੇ ਤੇਲ ਦੀ ਅੰਤਰਰਾਸ਼ਟਰੀ ਕੀਮਤ 73 ਡਾਲਰ ਪ੍ਰਤੀ ਬੈਰਲ ਹੋਣ ਦੇ ਬਾਵਜੂਦ ਵੀ ਤੇਲ ਦੀਆਂ ਕੀਮਤਾ ਅਸਮਾਨ ਛੂਹ ਰਹੀਆਂ ਹਨ ਪਰ ਮੋਦੀ ਸਰਕਾਰ ਤੇਲ ਕੀਮਤੀ ਨੂੰ ਕੰਟਰੋਲ ਕਰਨ ਵਿੱਚ ਬਿਲਕੁਲ ਨਾਕਾਮ ਸਾਬਿਤ ਹੋ ਰਹੀ ਹੈ। ਉਨਾਂ ਦੱਸਿਆ ਕਿ ਮੋਦੀ ਸਰਕਾਰ ਦੇ ਸਮੇਂ ਪੈਟਰੋਲ ਡੀਜ਼ਲ ਤੇ ਐਕਸਾਈਜ਼ ਡਿਊਟੀ 211.7 ਪ੍ਰਤੀਸ਼ਤ ਵਧਾਈ ਗਈ ਹੈ। ਕਾਂਗਰਸ ਦੀ ਸਰਕਾਰ ਸਮੇਂ ਪੈਟਰੋਲ-ਡੀਜ਼ਲ ਐਕਸਾਈਜ ਡਿਊਟੀ 9.2 ਪ੍ਰਤੀ ਲੀਟਰ ਸੀ ਜਿਸਨੂੰ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਦੇ ਹੀ 19.48 ਪ੍ਰਤੀ ਲੀਟਰ ਕਰ ਦਿੱਤਾ, ਜਿਸਨੇ ਆਮ ਲੋਕਾਂ ਦੀ ਲੱਕ ਤੋੜ ਕੇ ਰੱਖ ਦਿੱਤਾ। ਇਸ ਮੌਕੇ ਤੇ ਬਾਂਸਲ ਦੀ ਅਗਵਾਈ ਵਿਚ ਸਮੂਹ ਆਗੂਆਂ ਨੇ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਨੂੰ ਵੀ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆ ਕੇ ਕੇਂਦਰ ਦੀ ਐਕਸਾਈਜ਼ ਡਿਊਟੀ ਅਤੇ ਪ੍ਰਦੇਸ਼ ਦੇ ਟੈਕਸਾਂ ਨੂੰ ਘਟਾਉਣਾ ਚਾਹੀਦਾ ਹੈ ਤਾਂ ਕਿ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।