ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਰਾਸ਼ਟਰਵਿਆਪੀ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਅਪੀਲ

ਮੋਗਾ ,9 ਸਤੰਬਰ (ਜਸ਼ਨ):ਮੋਗਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਕਾਂਗਰਸ ਪਾਰਟੀ ਦੇ ਸਾਰੇ ਵਰਕਰਾਂ ਨੂੰ ਬੇਨਤੀ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਦੁਆਰਾ ਪੈਟਰੋਲ ਡੀਜ਼ਲ ਦੀਆਂ  ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਲ ਇੰਡੀਆ ਕਾਂਗਰਸ ਅਤੇ ਪੰਜਾਬ ਕਾਂਗਰਸ ਦੇ ਸੱਦੇ ਤੇ ਭਾਰਤ ਬੰਦ ਅਤੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ  ਸਮੂਹ ਵਰਕਰ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਬੰਦ ਨੂੰ ਸਫਲ ਬਣਾਉਣ । ਉਨ੍ਹਾਂ ਵਪਾਰੀ ਵਰਗ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਅਪੀਲ ਕੀਤੀ  ਕਿ ਉਹ ਬੰਦ ਵਿੱਚ ਸ਼ਾਮਲ ਹੋਣ।ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ ਦਾ ਰਾਸ਼ਟਰਵਿਆਪੀ ਬੰਦ ਮੋਦੀ ਸਰਕਾਰ ਦੀ ਲਾਰਿਆਂ ਵਾਲੀ ਰਾਜਨੀਤੀ ਦਾ ਅੰਤ ਕਰੇਗਾ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।