ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT)ਦਾ ਗਠਨ

ਮੋਗਾ ,10 ਸਤੰਬਰ (ਜਸ਼ਨ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਅਮਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੰਜ ਮੈਂਬਰੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ । ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਪ੍ਰਬੋਧ ਕੁਮਾਰ ਇਸ ਕਮੇਟੀ ਦੇ ਮੁਖੀ ਹੋਣਗੇ। ਇਹ ਪੰਜ ਮੈਂਬਰੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਨਾਲ ਸਬੰਧਤ ਕੇਸਾਂ ਅਤੇ ਐੱਫ ਆਈ ਆਰ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਕਿ ਇਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਐਕਸ਼ਨ ਲਿਆ ਜਾ ਜਾ ਸਕੇ ।ਡਾਇਰੈਕਟਰ ਜਨਰਲ ਆਫ ਪੁਲੀਸ ਵੱਲੋਂ ਜਾਰੀ ਪੱਤਰ ਮੁਤਾਬਕ ਇਸ ਸਪੈਸ਼ਲ ਇਨਵੇਸਟੀਗੇਸ਼ਨ ਟੀਮ ਐੱਸਆਈਟੀ ਵਿੱਚ ਆਈ ਜੀ ਕ੍ਰਾਈਮ  ਅਰੁਣਪਾਲ ਸਿੰਘ ,ਆਈ ਜੀ ਕ੍ਰਾਈਮ ਕੁੰਵਰ ਵਿਜੇ ਪ੍ਰਤਾਪ ਸਿੰਘ, ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਅਤੇ ਕਮਾਂਡੈਂਟ ਪੀਆਰਟੀਸੀ ਜਹਾਨਖੇਲਾਂ ਭੁਪਿੰਦਰ ਸਿੰਘ ਸ਼ਾਮਲ ਹੋਣਗੇ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।