ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਜ਼ਿਲਾ ਪ੍ਰੀਸ਼ਦ ਦੀਆਂ ਕੁੱਲ 63 ਅਤੇ ਪੰਚਾਇਤ ਸੰਮਤੀਆਂ ਦੀਆਂ 372 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ-ਜ਼ਿਲਾ ਚੋਣ ਅਫ਼ਸਰ

ਮੋਗਾ 11 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ੍ਰ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਕੀਤੀ ਗਈ ਪੜਤਾਲ ਦੌਰਾਨ ਜ਼ਿਲਾ ਪ੍ਰੀਸ਼ਦ ਦੀ 63 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਅਤੇ 03 ਨਾਮਜ਼ਦਗੀ ਰੱਦ ਹੋਈਆਂ, ਜਦਕਿ 05 ਪੰਚਾਇਤ ਸੰਮਤੀਆਂ ਦੇ 372 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਅਤੇ 57 ਨਾਮਜ਼ਦਗੀਆਂ ਰੱਦ ਹੋਈਆਂ। ਜ਼ਿਲਾ ਚੋਣਕਾਰ ਅਫ਼ਸਰ ਨੇ ਪੰਚਾਇਤ ਸੰਮਤੀਆਂ ਦੀਆਂ ਬਲਾਕ ਵਾਈਜ਼ ਨਾਮਜ਼ਦਗੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਮੋਗਾ-1 ਲਈ 14 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 97 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਇਸੇ ਤਰਾਂ ਮੋਗਾ-2 ਲਈ 5 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 68 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ, ਬਾਘਾਪੁਰਾਣਾ ਲਈ 3 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 85 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ, ਨਿਹਾਲ ਸਿੰਘ ਵਾਲਾ ਲਈ 25 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 67 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਅਤੇ ਕੋਟ ਈਸੇ ਖਾਂ ਲਈ 10 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਜਦਕਿ 55 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।