ਜਿਲਾ ਮੈਜਿਸਟ੍ਰੇਟ ਵੱਲੋਂ 19 ਸਤੰਬਰ ਅਤੇ 22 ਸਤੰਬਰ ਡਰਾਈ ਡੇ ਘੋਸ਼ਿਤ
ਮੋਗਾ 11 ਸਤੰਬਰ(ਜਸ਼ਨ):ਜਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਡੀ.ਪੀ.ਐਸ. ਖਰਬੰਦਾ (ਆਈ.ਏ.ਐਸ.) ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਂਿਜ਼ਲਾ ਮੋਗਾ ਦੀ ਹਦੂਦ ਅੰਦਰ 19 ਸਤੰਬਰ (ਚੋਣਾਂ ਵਾਲੇ ਦਿਨ) ਅਤੇ 22 ਸਤੰਬਰ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਜਿੱਂਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਦੋਵੇਂ ਦਿਨ ਡਰਾਈ ਡੇ ਘੋਸ਼ਿਤ ਕਰਨਾ ਬਹੁਤ ਜਰੂਰੀ ਹੈ।