ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ

ਧਰਮਕੋਟ ,13 ਸਤੰਬਰ (ਜਸ਼ਨ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਖੜੇ ਉਮੀਦਵਾਰਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਦੌਰੇ ਕਰਨ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰਾਂ ਭੱਖ ਗਿਆ ਹੈ। ਵਿਧਾਇਕ ਹਲਕਾ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਨੁੱਕੜ ਮੀਟਿੰਗਾਂ ਰਾਹੀਂ ਆਮ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਨ ਚੋਣਾਂ ਤੋਂ ਉਪਰੰਤ ਕੈਪਟਨ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਨੇ ਪਿਛਲੇ 17 ਮਹੀਨਿਆਂ ਵਿਚ ਅਜਿਹੇ ਸ਼ਲਾਘਾਯੋਗ ਫੈਸਲੇ ਲਏ ਜਿਹਨਾਂ ਸਦਕਾ ਕਿਸਾਨ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰਾਂ  ਬਾਗੋ ਬਾਗ ਹਨ। ਉਹਨਾਂ ਆਖਿਆ ਕਿ ਕੈਪਟਨ ਸਰਕਾਰ ਦੀ ਕਰਜ਼ਾ ਮੁਆਫ਼ੀ ਅਤੇ ਹੋਰ ਸਹੂਲਤਾਂ ਕਾਰਨ ਹੀ ਜ਼ਿਲਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੌਰਾਨ ਆਪ ਮੁਹਾਰੇ ਕਾਂਗਰਸ ਦੇ ਹੱਕ ਵਿਚ ਮੁਹਿੰਮ ਚਲਾ ਰਹੇ ਹਨ ਅਤੇ ਸੂਬੇ ਵਿਚ ਕਾਂਗਰਸ ਦੇ ਉਮੀਦਵਾਰ ਹੂੰਝਾਫੇਰ ਜਿੱਤ ਹਾਸਲ ਕਰਨਗੇ।