ਨਿਹਾਲ ਸਿੰਘ ਵਾਲਾ ਦੇ ਮਾਣੂੰਕੇ ਜ਼ੋਨ ਤੋਂ ਕਾਂਗਰਸ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਰਮਜੀਤ ਕੌਰ ਦੀ ਚੋਣ ਮੁਹਿੰਮ ਪੂਰੀ ਤਰਾਂ ਭਖੀ

ਮੋਗਾ,13 ਸਤੰਬਰ (ਜਸ਼ਨ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਜ਼ੋਨ ਨੰਬਰ 12 ਮਾਣੂੰਕੇ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪਰਮਜੀਤ ਕੌਰ ਦੀ ਚੋਣ ਮੁਹਿੰਮ  ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਸਦਕਾ ਬੀਬੀ ਪਰਮਜੀਤ ਕੌਰ ਦੇ ਨਾਲ ਨਾਲ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰਾਂ ਦੀ ਸਥਿਤੀ ਵੀ ਮਜ਼ਬੂਤ ਹੋ ਗਈ ਹੈ। ਵਰਣਨਯੋਗ ਹੈ ਕਿ ਬੀਬੀ ਪਰਮਜੀਤ ਕੌਰ ਸ: ਸ਼ਿੰਦਰਪਾਲ ਸਿੰਘ ਸਰਪੰਚ ਰਣਸੀਂਹ ਖੁਰਦ ਦੀ ਪਤਨੀ ਹੈ ਜਦਕਿ ਰਣਸੀਂਹ ਖੁਰਦ ਦੇ ਸਰਪੰਚ ਸ਼ਿੰਦਰਪਾਲ ਸਿੰਘ ਦੇ ਵੱਡੇ ਭਰਾ ਸਵਰਗੀ ਨਾਇਬ ਸਿੰਘ ਵੀ ਪਿੰਡ ਦੇ ਸਰਪੰਚ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਹਨ। ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਵੋਟਰਾਂ  ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪਰਮਜੀਤ ਕੌਰ ਦਾ ਪਰਿਵਾਰ ਸੇਵਾ ਨੂੰ ਸਮਰਪਿਤ ਹੈ ਇਸ ਕਰਕੇ ਵੋਟਰ ਚੋਣ ਨਿਸ਼ਾਨ ਪੰਜੇ 'ਤੇ ਮੋਹਰਾਂ ਲਗਾ ਕੇ ਉਹਨਾਂ ਦੀ ਜਿੱਤ ਯਕੀਨੀ ਬਣਾਉਣ ।